ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

Friday, Dec 01, 2023 - 02:00 AM (IST)

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆ 11 ਦਸੰਬਰ ਤੋਂ

ਚੰਡੀਗੜ੍ਹ: ਸਹਾਇਕ ਕਮਿਸ਼ਨਰਾਂ, ਵਾਧੂ ਸਹਾਇਕ ਕਮਿਸ਼ਨਰ/ਤਹਿਸੀਲਦਾਰਾਂ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ 11 ਦਸੰਬਰ, 2023 ਤੋਂ 15 ਦਸੰਬਰ, 2023 ਤੱਕ ਹੋਵੇਗੀ। ਅੱਜ ਇਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਿਹੜੇ ਅਧਿਕਾਰੀ ਪ੍ਰੀਖਿਆ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ, ਉਹ 01 ਦਸੰਬਰ, 2023 ਤੱਕ ਆਪਣੇ ਵਿਭਾਗਾਂ ਰਾਹੀਂ ਪ੍ਰਸੋਨਲ ਵਿਭਾਗ ਦੇ ਸਕੱਤਰ ਅਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ (ਪੀ.ਸੀ.ਐੱਸ. ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - Exit Polls: ਜਾਣੋ 5 ਸੂਬਿਆਂ 'ਚ ਹੋਈਆਂ ਚੋਣਾਂ 'ਚ ਕਿਹੜੀ ਪਾਰਟੀ ਨੂੰ ਮਿਲ ਰਹੀਆਂ ਕਿੰਨੀਆਂ ਸੀਟਾਂ

ਉਨ੍ਹਾਂ ਕਿਹਾ ਕਿ ਸਿੱਧੇ ਤੌਰ ’ਤੇ ਭੇਜੀ ਗਈ ਅਰਜ਼ੀ ਨੂੰ ਕਿਸੇ ਵੀ ਸਥਿਤੀ ਵਿਚ ਵਿਚਾਰਿਆ ਨਹੀਂ ਜਾਵੇਗਾ, ਅਧੂਰੀਆਂ ਅਰਜ਼ੀਆਂ ਰੱਦ ਕੀਤੀਆਂ ਜਾਣਗੀਆਂ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਜਿਸ ਲਈ ਸਬੰਧਤ ਬਿਨੈਕਾਰ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜਿਸ ਉਮੀਦਵਾਰ ਨੂੰ 07 ਦਸੰਬਰ, 2023 ਤਕ ਪ੍ਰੀਖਿਆਵਾਂ ਲਈ ਆਪਣਾ ਰੋਲ ਨੰਬਰ ਨਹੀਂ ਮਿਲਦਾ, ਉਹ ਈ-ਮੇਲ (supdt.pcs@punjab.gov.in) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ. -4648) ਜ਼ਰੀਏ ਪੀ.ਸੀ.ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News