ਅਫ਼ਸਰ ਕਾਡਰ ਦੀਆਂ ਵੱਖ-ਵੱਖ ਵਿਭਾਗੀ ਪ੍ਰੀਖਿਆਵਾਂ 23 ਅਗਸਤ ਤੋਂ : ਪ੍ਰਮੁੱਖ ਸਕੱਤਰ ਪ੍ਰਸੋਨਲ

08/03/2021 5:22:13 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸਹਾਇਕ ਕਮਿਸ਼ਨਰਾਂ, ਵਧੀਕ ਸਹਾਇਕ ਕਮਿਸ਼ਨਰ /ਆਈ. ਪੀ. ਐਸ. ਅਧਿਕਾਰੀਆਂ, ਤਹਿਸੀਲਦਾਰ/ਮਾਲ ਅਧਿਕਾਰੀਆਂ ਅਤੇ ਹੋਰ ਵਿਭਾਗਾਂ ਦੀ ਅਗਲੀ ਵਿਭਾਗੀ ਪ੍ਰੀਖਿਆ 23 ਅਗਸਤ 2021 ਤੋਂ 27 ਅਗਸਤ, 2021 ਤੱਕ ਕਰਵਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ-ਕਮ- ਵਿਭਾਗੀ ਪ੍ਰੀਖਿਆ ਕਮੇਟੀ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਉਕਤ ਪ੍ਰੀਖਿਆ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਅਧਿਕਾਰੀ ਸਬੰਧਿਤ ਵਿਭਾਗਾਂ ਰਾਹੀਂ ਆਪਣੀਆਂ ਅਰਜ਼ੀਆਂ ਪੰਜਾਬ ਸਰਕਾਰ, ਪ੍ਰਸੋਨਲ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਵਿਭਾਗੀ ਪ੍ਰੀਖਿਆ ਕਮੇਟੀ (ਪੀ. ਸੀ. ਐਸ. ਬ੍ਰਾਂਚ) ਦੇ ਸਕੱਤਰ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ 10 ਅਗਸਤ, 2021 ਤੱਕ ਨਿਰਧਾਰਿਤ ਪ੍ਰੋਫਾਰਮਾ ਵਿੱਚ ਭੇਜ ਸਕਦੇ ਹਨ।  

ਵਿਵੇਕ ਪ੍ਰਤਾਪ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਸਥਿਤੀ ਵਿੱਚ ਸਿੱਧੀ ਅਰਜ਼ੀ ਵਿਚਾਰੀ ਨਹੀਂ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਅਧੂਰੀਆਂ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਇਸ ਲਈ ਸਬੰਧਿਤ ਬਿਨੈਕਾਰ ਖ਼ੁਦ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਉਮੀਦਵਾਰ ਨੂੰ 23 ਅਗਸਤ ਤੋਂ 27 ਅਗਸਤ, 2021 ਨੂੰ ਹੋਣ ਵਾਲੀਆਂ ਇਨ੍ਹਾਂ ਪ੍ਰੀਖਿਆਵਾਂ ਲਈ 16 ਅਗਸਤ, 2021 ਤੱਕ ਆਪਣਾ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ ਤਾਂ ਉਹ ਈ-ਮੇਲ (pcsbranch@gmail.com) ਜਾਂ ਟੈਲੀਫੋਨ (0172-2740553 (ਪੀ.ਬੀ.ਐਕਸ.-4648) ਰਾਹੀਂ ਪੀ. ਸੀ. ਐਸ. ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ।   
 

Babita

This news is Content Editor Babita