ਪੰਜਾਬ ''ਚ ਡਿਪੂਆਂ ਤੋਂ ਮੁਫਤ ਰਾਸ਼ਨ ਲੈਣ ਵਾਲੇ ਧਿਆਨ ਦੇਣ, ਨਵੇਂ ਹੁਕਮ ਹੋਏ ਜਾਰੀ
Saturday, Mar 15, 2025 - 11:14 AM (IST)

ਹੁਸ਼ਿਆਰਪੁਰ (ਘੁੰਮਣ) : ਪੰਜਾਬ 'ਚ ਡਿਪੂਆਂ ਤੋਂ ਮੁਫਤ ਕਣਕ ਲੈਣ ਵਾਲਿਆਂ ਲਈ ਜ਼ਰੂਰੀ ਖ਼ਬਰ ਹੈ, ਦਰਅਸਲ ਜਿਨ੍ਹਾਂ ਲਾਭਪਾਤਰੀਆਂ ਦੀ ਏ. ਕੇ. ਵਾਈ. ਸੀ. ਨਹੀਂ ਹੋਈ ਹੈ, ਉਨ੍ਹਾਂ ਨੂੰ ਤੁਰੰਤ ਇਸ ਨੂੰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਪੰਜਾਬ ਦੇ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਅਧੀਨ ਮੁਫਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਈ. ਕੇ. ਵਾਈ . ਸੀ. 31 ਮਾਰਚ ਤੱਕ ਲਾਜ਼ਮੀ ਕਰਵਾਉਣ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਅਧੀਨ ਮੁਫਤ ਕਣਕ ਦਾ ਲਾਭ ਲੈ ਰਹੇ ਉਹ ਲਾਭਪਾਤਰੀ, ਜਿਨ੍ਹਾਂ ਨੇ ਅਜੇ ਤੱਕ ਆਪਣੀ ਈ. ਕੇ. ਵਾਈ. ਸੀ. ਨਹੀਂ ਕਰਵਾਈ, ਆਪਣੇ ਨਜ਼ਦੀਕੀ ਰਾਸ਼ਨ ਡਿਪੂ ’ਤੇ ਜਾ ਕੇ ਆਪਣੀ ਈ–ਕੇ.ਵਾਈ.ਸੀ. 31 ਮਾਰਚ ਤੱਕ ਕਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਡਿਪੂ ਹੋਲਡਰਾਂ ਵੱਲੋਂ ਸਮੂਹ ਲਾਭਪਾਤਰੀਆਂ ਦੀ ਈ–ਕੇ.ਵਾਈ.ਸੀ. ਬਿਲਕੁਲ ਮੁਫਤ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼/ਪਨਬਸ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ
ਜ਼ਿਕਰਯੋਗ ਹੈ ਕਿ ਜ਼ਿਲ੍ਹੇ ਵਿਚ ਹੁਣ ਤੱਕ 76 ਫੀਸਦੀ ਲਾਭਪਾਤਰੀ ਆਪਣੀ ਈ–ਕੇ.ਵਾਈ.ਸੀ. ਕਰਵਾ ਚੁੱਕੇ ਹਨ। ਇਸ ਲਈ ਬਾਕੀ ਰਹਿੰਦੇ ਸਮੂਹ ਲਾਭਪਾਤਰੀਆਂ ਨੂੰ ਵਿਭਾਗ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਨਜ਼ਦੀਕੀ ਡਿਪੂ ’ਤੇ ਜਾ ਕੇ ਮਸ਼ੀਨਾਂ ’ਤੇ ਆਪਣਾ ਅੰਗੂਠਾ ਲਗਾਉਂਦੇ ਹੋਏ ਈ–ਕੇ.ਵਾਈ.ਸੀ. ਕਰਵਾ ਲੈਣ ਤਾਂ ਜੋ ਉਨ੍ਹਾਂ ਦਾ ਬਣਦਾ ਕਣਕ ਦਾ ਕੋਟਾ ਨਿਰੰਤਰ ਮਿਲਦਾ ਰਹੇ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖ਼ਬਰੀ
ਜੇਕਰ ਕਿਸੇ ਵੀ ਲਾਭਪਾਤਰੀ ਨੂੰ ਈ-ਕੇ.ਵਾਈ.ਸੀ. ਕਰਵਾਉਣ ਵਿਚ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਗੜ੍ਹਸ਼ੰਕਰ, ਮਾਹਿਲਪੁਰ, ਕੋਟ ਫਤੂਹੀ, ਸੈਲਾ ਖੁਰਦ ਖੇਤਰ ਲਈ ਸਹਾਇਕ ਖੁਰਾਕ ਤੇ ਸਪਲਾਈਜ਼ ਅਫਸਰ ਪਰਮਜੀਤ ਸਿੰਘ ਨਾਲ ਉਨ੍ਹਾਂ ਦੇ ਮੋਬਾਈਲ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੁਰਾਸੀ, ਨੰਦਾਚੌਰ ਅਤੇ ਹਰਿਆਣਾ ਲਈ ਦਿਨੇਸ਼ ਕੁਮਾਰ, ਟਾਂਡਾ ਅਤੇ ਗੜ੍ਹਦੀਵਾਲਾ ਲਈ ਮੁਨੀਸ਼ ਬੱਸੀ, ਦਸੂਹਾ ਲਈ ਮਨਜਿੰਦਰ ਸਿੰਘ, ਮੁਕੇਰੀਆਂ ਅਤੇ ਭੰਗਾਲਾ ਲਈ ਪਰਵਿੰਦਰ ਕੌਰ ਅਤੇ ਹਾਜੀਪੁਰ ਤੇ ਤਲਵਾੜਾ ਲਈ ਅਮਨਦੀਪ ਸਿੰਘ ਢਿੱਲੋਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਬਨਣ ਜਾ ਰਿਹੈ ਇਹ ਸਖ਼ਤ ਨਿਯਮ, ਕੈਬਨਿਟ ਮੀਟਿੰਗ 'ਚ ਹੋ ਸਕਦੈ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e