ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ : ਆਸ਼ੂ

Saturday, Oct 17, 2020 - 05:49 PM (IST)

ਚੰਡੀਗੜ੍ਹ : ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 8 ਲੱਖ ਰੁਪਏ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲ੍ਹਾ ਮੈਨੇਜਰ ਪਨਗਰੇਨ ਦੇ ਖਾਤਿਆਂ ਵਿਚ  ਤਬਦੀਲ ਕਰ ਦਿਤੇ ਹਨ। ਜੋ ਕਿ ਜਲਦ ਹੀ ਡੀਪੂ ਹੋਲਡਰਾਂ ਦੇ ਖਾਤਿਆਂ ਵਿਚ ਜਮਾਂ ਕਰ ਦਿੱਤੇ ਜਾਣਗੇ। ਉਕਤ ਜਾਣਕਾਰੀ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਦਿੱਤੀ ਗਈ।

ਡਿਪੂ ਹੋਲਡਰਾਂ ਵੱਲੋਂ ਪੰਜਾਬ ਸੂਬੇ ਵਿਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਆਸ਼ੂ ਨੇ ਕਿਹਾ ਕਿ ਡੀਪੂ ਹੋਲਡਰਾਂ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਨੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ 201639.147 ਮੀਟ੍ਰਿਕ ਟਨ ਕਣਕ ਦੀ ਵੰਡ ਕੀਤੀ ਗਈ। ਆਸ਼ੂ ਨੇ ਦੱਸਿਆ ਕਿ ਡੀਪੂ ਹੋਲਡਰਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਜਨ ਮਨੀ ਦਿੱਤੀ ਜਾ ਰਹੀ ਹੈ। ਉਨ੍ਹਾਂ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲ੍ਹਾ ਮੈਨੇਜਰ ਪਨਗਰੇਨ ਨੂੰ ਹਦਾਇਤ ਕੀਤੀ ਕਿ ਉਹ ਮਾਰਜਨ ਬਿਨਾਂ ਕਿਸੇ ਦੇਰੀ ਦੇ ਡੀਪੂ ਹੋਲਡਰਾਂ ਖਾਤਿਆਂ ਵਿਚ ਜਮਾਂ ਕਰਵਾਉਣ ਨੂੰ ਯਕੀਨੀ ਬਣਾਉਣ।


Gurminder Singh

Content Editor

Related News