ਡਿਪੂ ਹੋਲਡਰਾਂ ਨੂੰ ਆਮਦਨ ਵਧਾਉਣ ਲਈ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦੇਣ ''ਤੇ ਵਿਚਾਰ : ਕਟਾਰੂਚੱਕ

Friday, May 13, 2022 - 07:22 PM (IST)

ਡਿਪੂ ਹੋਲਡਰਾਂ ਨੂੰ ਆਮਦਨ ਵਧਾਉਣ ਲਈ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦੇਣ ''ਤੇ ਵਿਚਾਰ : ਕਟਾਰੂਚੱਕ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸਮੂਹ ਡਿਪੂ ਹੋਲਡਰਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅੱਜ ਵਿਭਾਗ ਵੱਲੋਂ ਡਿਪੂ ਹੋਲਡਰਾਂ ਨੂੰ ਪ੍ਰਧਾਨ ਮੰਤਰੀ ਅੰਨ ਕਲਿਆਣ ਯੋਜਨਾ ਤਹਿਤ ਵੰਡੀ ਕਣਕ ਦੇ ਕਮਿਸ਼ਨ ਵਜੋਂ 42 ਕਰੋੜ ਰੁਪਏ ਜਾਰੀ ਕੀਤੇ ਗਏ।

ਇਹ ਵੀ ਪੜ੍ਹੋ : ਰਿਹਾਇਸ਼ੀ ਇਲਾਕੇ 'ਚ 3 ਮੰਜ਼ਿਲਾ ਬਿਲਡਿੰਗ ਡਿੱਗਣ ਨਾਲ ਮਚੀ ਹਫੜਾ-ਦਫੜੀ, ਮਲਬੇ ਹੇਠਾਂ ਦੱਬੇ ਕਈ ਵਾਹਨ (ਵੀਡੀਓ)

ਸੂਬੇ ਭਰ ਦੇ ਡਿਪੂ ਹੋਲਡਰਾਂ ਨਾਲ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਟਾਰੂਚੱਕ ਨੇ ਕਿਹਾ ਕਿ ਸੂਬਾ ਸਰਕਾਰ ਡਿਪੂ ਹੋਲਡਰਾਂ ਨੂੰ ਦਰਪੇਸ਼ ਆਉਣ ਵਾਲੀਆਂ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹੈ ਅਤੇ ਉਨ੍ਹਾਂ ਨੂੰ ਦੂਰ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਦੇ ਹਿੱਸੇ ਵਜੋਂ ਸਰਕਾਰ ਦੀ ਇਹ ਵੀ ਭਰਪੂਰ ਕੋਸ਼ਿਸ਼ ਹੈ ਕਿ ਡਿਪੂ ਹੋਲਡਰਾਂ ਦੀ ਆਮਦਨ 'ਚ ਵਾਧਾ ਕਰਨ ਲਈ ਉਨ੍ਹਾਂ ਨੂੰ ਆਪਣੇ ਡਿਪੂਆਂ 'ਤੇ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦਿੱਤੀ ਜਾਵੇ। ਮਾਰਕਫੈੱਡ ਦੇ ਇਕ ਮਸ਼ਹੂਰ ਅਦਾਰਾ ਹੋਣ ਕਾਰਨ ਇਸ ਦੇ ਉਤਪਾਦਾਂ ਦੀ ਬਾਜ਼ਾਰ ਵਿੱਚ ਬਹੁਤ ਮੰਗ ਹੈ, ਜਿਸ ਨਾਲ ਇਨ੍ਹਾਂ ਉਤਪਾਦਾਂ ਨੂੰ ਵੇਚ ਕੇ ਡਿਪੂ ਹੋਲਡਰ ਵੀ ਆਪਣੀ ਆਮਦਨ ਵਿੱਚ ਚੋਖਾ ਵਾਧਾ ਕਰ ਸਕਦੇ ਹਨ।

ਇਹ ਵੀ ਪੜ੍ਹੋ : ਸੂਬੇ ਭਰ 'ਚ 232 ਤੋਂ ਛੁੱਟ ਬਾਕੀ ਮੰਡੀਆਂ 13 ਮਈ ਨੂੰ ਸ਼ਾਮ 5 ਵਜੇ ਤੋਂ ਹੋਣਗੀਆਂ ਬੰਦ : ਕਟਾਰੂਚੱਕ

PunjabKesari

ਇਸ ਮੌਕੇ ਮੰਤਰੀ ਨੇ ਇਹ ਵੀ ਕਿਹਾ ਕਿ ਡਿਪੂ ਹੋਲਡਰਾਂ ਵੱਲੋਂ ਆਪਣਾ ਕਮਿਸ਼ਨ ਵਧਾਏ ਜਾਣ ਅਤੇ ਕਿਸੇ ਵੀ ਕਾਰਨ ਕਰਕੇ ਯੋਗ ਲਾਭਪਾਤਰੀਆਂ ਦੇ ਕੱਟੇ ਗਏ ਰਾਸ਼ਨ ਕਾਰਡ ਆਦਿ ਮੁੱਦੇ ਉਨ੍ਹਾਂ ਦੇ ਧਿਆਨ 'ਚ ਹਨ, ਜਿਨ੍ਹਾਂ ਨੂੰ ਹੱਲ ਕਰਨ ਲਈ ਭਰਪੂਰ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਸਪਸ਼ੱਟ ਕੀਤਾ ਕਿ ਵਿਭਾਗ ਦੇ ਕੰਮਕਾਜ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਵਰਤੀ ਜਾ ਰਹੀ ਹੈ ਅਤੇ ਭ੍ਰਿਸ਼ਟਾਚਾਰ ਨੂੰ ਬਿਲਕੁਲ ਬਰਦਾਸ਼ਤ ਨਾ ਕਰਨ ਦੀ ਨੀਤੀ ‘ਤੇ ਅਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਰਲ-ਮਿਲ ਕੇ ਇਕ ਨਵਾਂ, ਤਰੱਕੀਸ਼ੁਦਾ ਅਤੇ ਖੁਸ਼ਹਾਲ ਪੰਜਾਬ ਸਿਰਜੀਏ।

ਇਹ ਵੀ ਪੜ੍ਹੋ : ਚੰਡੀਗੜ੍ਹ : ਫਰਜ਼ੀ ਛਾਪੇਮਾਰੀ ਦੇ ਦੋਸ਼ 'ਚ CBI ਦੇ 4 ਅਧਿਕਾਰੀ ਗ੍ਰਿਫ਼ਤਾਰ, ਬਰਖਾਸਤ

ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਅਭਿਨਵ ਤ੍ਰਿਖਾ ਤੇ ਪੰਜਾਬ ਰਾਜ ਡਿਪੂ ਹੋਲਡਰ ਯੂਨੀਅਨ (ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਫੈੱਡਰੇਸ਼ਨ ਦੇ ਵਾਈਸ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਵੀ ਮੌਜੂਦ ਸਨ।


author

Mukesh

Content Editor

Related News