ਡਿਪੂ ਹੋਲਡਰ ਯੂਨੀਅਨ ਦੀ ਹੋਈ ਅਹਿਮ ਮੀਟਿੰਗ
Tuesday, Feb 06, 2018 - 03:27 PM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ)-ਡਿਪੂ ਹੋਲਡਰ ਯੂਨੀਅਨ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਜ਼ਿਲਾ ਪ੍ਰਧਾਨ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੁਕਤਸਰ ਸ਼ਹਿਰੀ ਅਤੇ ਪੇਂਡੂ ਡਿਪੂ ਹੋਲਡਰਾਂ ਨੇ ਭਾਗ ਲਿਆ। ਮੀਟਿੰਗ 'ਚ ਜਿਥੇ ਡਿਪੂ ਹੋਲਡਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਵਿਚਾਰ -ਵਟਾਂਦਰਾ ਕੀਤਾ ਗਿਆ, ਉਥੇ ਹੀ ਕਣਕ ਚੁੱਕਣ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਕਿਹਾ ਕਿ ਜਿੰਨਾ ਚਿਰ ਪੰਜਾਬ ਡਿਪੂ ਹੋਲਡਰ ਯੂਨੀਅਨ ਕਣਕ ਚੁੱਕਣ ਸਬੰਧੀ ਕੋਈ ਫੈਸਲਾ ਨਹੀਂ ਲੈਂਦੀ ਉਨਾ ਚਿਰ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਡਿਪੂ ਹੋਲਡਰ ਕਣਕ ਨਹੀਂ ਚੁਕਣਗੇ ਅਤੇ ਨਾ ਹੀ ਵੰਡਣਗੇ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲ ਪਹਿਲਾ ਹੀ ਡਿਪੂ ਹੋਲਡਰਾਂ ਦਾ ਕਰੀਬ 24 ਮਹੀਨਿਆਂ ਦਾ ਕਮਿਸ਼ਨ ਦਾ ਬਕਾਇਆ ਖੜ੍ਹਾ ਹੈ ਅਤੇ ਹੁਣ ਡਿਪੂ ਹੋਲਡਰਾਂ ਨੂੰ ਕਣਕ ਦੀ ਢੋਆ-ਢੁਆਈ ਵੀ ਆਪਣੀ ਜੇਬ 'ਚੋਂ ਕਰਨ ਦਾ ਫਰਮਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਜ਼ਿਲੇ ਭਰ ਦੇ ਸਮੂਹ ਡਿਪੂ ਹੋਲਡਰਾਂ ਨੂੰ ਏਕੇ ਦਾ ਸਬੂਤ ਦਿੰਦਿਆਂ ਇਸ ਵਾਰ ਕਣਕ ਨਾ ਚੁੱਕਣ ਦੀ ਅਪੀਲ ਕੀਤੀ। ਇਸੇ ਦੌਰਾਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਡੀ. ਐੱਫ.ਐੱਸ. ਸੀ. ਦੀਵਾਨ ਚੰਦ ਸ਼ਰਮਾ ਨੂੰ ਦਿੱਤਾ ਗਿਆ।
