ਡਿਪਰੈਸ਼ਨ ’ਚ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

Sunday, Jul 11, 2021 - 07:54 PM (IST)

ਡਿਪਰੈਸ਼ਨ ’ਚ ਔਰਤ ਨੇ ਨਿਗਲਿਆ ਜ਼ਹਿਰੀਲਾ ਪਦਾਰਥ, ਮੌਤ

ਸ਼ਾਹਕੋਟ(ਤ੍ਰੇਹਨ)- ਬੀਤੀ ਦੇਰ ਸ਼ਾਮ ਇਕ ਵਿਆਹੁਤਾ ਔਰਤ ਵੱਲੋਂ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੀਮਾ ਰਾਣੀ (25) ਪਤਨੀ ਹਰਮੇਸ਼ ਸਿੰਘ ਉਰਫ ਮੇਸ਼ਾ ਵਾਸੀ ਪਿੰਡ ਢੰਡੋਵਾਲ ਦਾ ਕਰੀਬ 4 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦੇ ਢਾਈ ਸਾਲ ਦਾ ਇਕ ਬੇਟਾ ਵੀ ਸੀ। ਕਰੀਬ 2 ਮਹੀਨੇ ਪਹਿਲਾਂ ਉਸ ਦੇ ਸਿਰ ਵਿਚ ਸੱਟ ਲੱਗ ਗਈ ਸੀ, ਜੋ ਕਿ ਚੰਗੀ ਤਰ੍ਹਾਂ ਠੀਕ ਨਾ ਹੋਣ ਕਾਰਨ ਸੀਮਾ ਰਾਣੀ ਡਿਪਰੈਸ਼ਨ ਵਿਚ ਰਹਿੰਦੀ ਸੀ। 

ਬੀਤੀ ਸ਼ਾਮ ਕਰੀਬ 6 ਵਜੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਤੇ ਇਸ ਸਬੰਧੀ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਵੀ ਦੱਸ ਦਿੱਤਾ। ਪਰਿਵਾਰਕ ਮੈਂਬਰਾਂ ਨੇ ਸੀਮਾ ਰਾਣੀ ਨੂੰ ਤੁਰੰਤ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚਾਇਆ, ਜਿੱਥੇ ਕਿ ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖ ਕੇ ਜਲੰਧਰ ਰੈਫਰ ਕਰ ਦਿੱਤਾ, ਜਿਥੇ ਕਿ ਉਸ ਦੀ ਮੌਤ ਹੋ ਗਈ। ਪੁਲਸ ਥਾਣਾ ਸ਼ਾਹਕੋਟ ਦੇ ਮੁਖੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸੀਮਾ ਰਾਣੀ ਡਿਪਰੈਸ਼ਨ ਵਿਚ ਰਹਿੰਦੀ ਸੀ ਅਤੇ ਡਿਪਰੈਸ਼ਨ ਦੇ ਚਲਦਿਆਂ ਹੀ ਉਸ ਨੇ ਜ਼ਹਿਰੀਲਾ ਪਦਾਰਥ ਨਿਗਲਿਆ, ਜਿਸ ਦੇ ਸਿੱਟੇ ਵਜੋਂ ਸੀਮਾ ਰਾਣੀ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸੀਮਾ ਰਾਣੀ ਦੇ ਪਿਤਾ ਜਸਵੀਰ ਸਿੰਘ ਵਾਸੀ ਪਿੰਡ ਢੰਡੋਵਾਲ ਦੇ ਬਿਆਨ 'ਤੇ 174 ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।


author

Bharat Thapa

Content Editor

Related News