ਉੱਪ-ਮੁੱਖ ਮੰਤਰੀ ਰੰਧਾਵਾ ਨੇ ਚੀਨੀ ਮਿੱਲਾਂ ’ਚ ਇਥਾਨੋਲ ਪਲਾਂਟ ਲਾਉਣ ’ਤੇ ਜ਼ੋਰ

11/28/2021 1:21:25 AM

ਜਲੰਧਰ (ਧਵਨ)– ਪੰਜਾਬ ਦੇ ਉੱਪ-ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੀਨੀ ਮਿੱਲਾਂ ’ਚ ਇਥਾਨੋਲ ਪਲਾਂਟ ਲਾਉਣ ’ਤੇ ਜ਼ੋਰ ਦਿੱਤਾ ਹੈ। ਉਹ ਅੱਜ ਪਹਿਲੀ ਵਾਰ ਕਪੂਰਥਲਾ ਜ਼ਿਲੇ ’ਚ ਪਹੁੰਚੇ ਜਿੱਥੇ ਆਈ. ਜੀ. ਜਲੰਧਰ ਰੇਂਜ ਗੁਰਿੰਦਰ ਸਿੰਘ ਢਿੱਲੋਂ, ਡਿਪਟੀ ਕਮਿਸ਼ਨਰ ਦੀਪਤੀ ਉੱਪਲ ਤੇ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਉਨ੍ਹਾਂ ਦਾ ਸਵਾਗਤ ਕੀਤਾ। ਪੰਜਾਬ ਪੁਲਸ ਦੀ ਟੁਕੜੀ ਨੇ ਉਨ੍ਹਾਂ ਨੂੰ ਸਲਾਮੀ ਵੀ ਦਿੱਤੀ।

ਇਸ ਮੌਕੇ ਉਨ੍ਹਾਂ ਕਾਸ਼ਤਕਾਰ ਕਿਸਾਨਾਂ, ਸ਼ੂਗਰ ਮਿੱਲਾਂ ਦੇ ਪ੍ਰਬੰਧਕਾਂ ਤੇ ਸਹਿਕਾਰੀ ਮਿੱਲਾਂ ਦੇ ਜਨਰਲ ਮੈਨੇਜਰਾਂ ਨਾਲ ਬੈਠਕ ਕੀਤੀ। ਉਨ੍ਹਾਂ ਮਿੱਲਾਂ ’ਚ ਇਥਾਨੋਲ ਦੇ ਪਲਾਂਟ ਲਾਉਣ ’ਤੇ ਜ਼ੋਰ ਦਿੱਤਾ ਤਾਂ ਜੋ ਮਿੱਲਾਂ ਦੀ ਆਮਦਨ ਵਧ ਸਕੇ, ਜਿਸ ਦਾ ਕਿਸਾਨਾਂ ਨੂੰ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਮਿੱਲਾਂ ’ਚ ਆਧੁਨਿਕ ਤਕਨੀਕ ਸਥਾਪਤ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਨਾਲ ਨਾ ਸਿਰਫ ਪਿੜਾਈ ਦੀ ਸਮਰੱਥਾ ਵਿਚ ਵਾਧਾ ਹੋਵੇਗਾ, ਸਗੋਂ ਉਤਪਾਦਨ ਸਮਰੱਥਾ ਵੀ ਵਧੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਗੰਨੇ ਦਾ ਭਾਅ 360 ਰੁੁਪਏ ਕਰ ਦਿੱਤਾ ਗਿਆ ਹੈ। ਇਸ ਮੌਕੇ ਵਿਧਾਇਕ ਕੁਲਬੀਰ ਸਿੰਘ ਜੀਰਾ, ਨਵਤੇਜ ਸਿੰਘ ਚੀਮਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।


Bharat Thapa

Content Editor

Related News