ਉਪ ਮੁੱਖ ਮੰਤਰੀ ਸੋਨੀ ਨੇ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Friday, Oct 08, 2021 - 04:13 PM (IST)

ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇੱਥੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਨਵ-ਨਿਯੁਕਤ 70 ਹੈਲਥ ਵਰਕਰ (ਮੇਲ) ਅਤੇ 28 ਫਾਰਮੇਸੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਓਮ ਪ੍ਰਕਾਸ਼ ਸੋਨੀ ਨੇ ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਲਗਨ, ਦਿਆਨਤਾਦਾਰੀ ਅਤੇ ਇਮਾਨਦਾਰੀ ਨਾਲ ਪੰਜਾਬ ਰਾਜ ਦੇ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਤੇ ਪਰਿਵਾਰ ਭਲਾਈ ਵਿੱਚ ਨੌਕਰੀ ਕਰਨਾ ਪੁੰਨ ਨਾਲੇ ਫਲੀਆਂ ਵਾਲੀ ਕਹਾਵਤ ਨੂੰ ਸਾਰਥਕ ਕਰਦਾ ਹੈ, ਕਿਉਂਕਿ ਜਿੱਥੇ ਸਰਕਾਰ ਤੁਹਾਨੂੰ ਨੌਕਰੀ ਬਦਲੇ ਤਨਖ਼ਾਹ ਦਿੰਦੀ ਹੈ, ਉੱਥੇ ਹੀ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਬਦਲੇ ਅਸੀਸਾਂ ਵੀ ਮਿਲਦੀਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਪਤਨੀ ਦੇ ਕਾਰਨਾਮਿਆਂ ਤੋਂ ਦੁਖੀ 'ਆਪ' ਆਗੂ ਦੀ ਮੰਤਰੀ ਰੰਧਾਵਾ ਨੂੰ ਚਿਤਾਵਨੀ, ਕਾਰਵਾਈ ਨਾ ਹੋਈ ਤਾਂ ਕਰਾਂਗਾ ਆਤਮਦਾਹ

ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਰਚ 2017 ਤੋਂ ਲੈਕੇ ਹੁਣ ਤੱਕ ਵਿਭਾਗ ਦੀਆਂ 13000 ਤੋਂ ਵੱਧ ਅਸਾਮੀਆਂ ਲਈ ਭਰਤੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਜਲਦ ਹੀ ਸਾਰੀ ਖਾਲੀ ਅਸਾਮੀਆਂ ਨੂੰ ਭਰਨ ਲਈ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜੋ ਸਿਹਤ ਵਿਭਾਗ ਲੋਕਾਂ ਨੂੰ ਬਿਹਤਰੀਨ ਸਿਹਤ ਸੇਵਾਵਾਂ ਮੁਹੱਈਆ ਕਰਵਾ ਸਕਣ। ਇਸ ਮੌਕੇ ਵਿਕਾਸ ਗਰਗ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਸ੍ਰੀ ਕੁਮਾਰ ਰਾਹੁਲ, ਐੱਮ.ਡੀ. ਐੱਨ.ਐੱਚ.ਐੱਮ., ਡਾ. ਅੰਦੇਸ਼ ਕੰਗ, ਡਾਇਰੈਕਟਰ ਅਤੇ ਕਈ ਹੋਰ ਹਾਜ਼ਰ ਸਨ। 

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ


rajwinder kaur

Content Editor

Related News