ਵਿਧਾਨ ਸਭਾ ਚੋਣਾਂ 2022 : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਈ ਵੋਟ

Sunday, Feb 20, 2022 - 09:57 AM (IST)

ਵਿਧਾਨ ਸਭਾ ਚੋਣਾਂ 2022 : ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਾਈ ਵੋਟ

ਡੇਰਾ ਬਾਬਾ ਨਾਨਕ (ਵਤਨ) : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਆਪਣੇ ਪਰਿਵਾਰ ਸਮੇਤ ਵੋਟ ਪਾਈ ਗਈ। ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਤਰੱਕੀ, ਵਿਕਾਸ ਅਤੇ ਸ਼ਾਂਤੀ ਲਈ ਕਾਂਗਰਸ ਦੀ ਮੁੜ ਸਰਕਾਰ ਬਣਨੀ ਚਾਹੀਦੀ ਹੈ ਕਿਉਂਕਿ ਪੰਜਾਬ ਦਾ ਸਰਬਪੱਖੀ ਵਿਕਾਸ ਸਿਰਫ ਕਾਂਗਰਸ ਸਰਕਾਰ ਹੀ ਕਰਵਾ ਸਕਦੀ ਹੈ।

PunjabKesari

ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ 3 ਮਹੀਨਿਆਂ ਵਿੱਚ ਹੀ ਪੰਜਾਬ ਦੇ ਵਿਕਾਸ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ ਅਤੇ ਪੰਜਾਬ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਦੀ ਕਵਾਇਦ ਸ਼ੁਰੂ ਕੀਤੀ ਹੈ। ਚੰਨੀ ਦੀ ਅਗਵਾਈ ਵਿੱਚ ਅਗਲੇ 5 ਸਾਲਾਂ ਵਿੱਚ ਪੰਜਾਬ ਦਾ ਬੇਮਿਸਾਲ ਵਿਕਾਸ ਕੀਤਾ ਜਾਵੇਗਾ।


author

Harnek Seechewal

Content Editor

Related News