ਉੱਪ ਮੁੱਖ ਮੰਤਰੀ ਸੋਨੀ ਨੇ ਸ਼੍ਰੀ ਵਿਜੇ ਚੋਪੜਾ ਨਾਲ ਕੀਤੀ ਸ਼ਿਸ਼ਟਾਚਾਰਕ ਮੁਲਾਕਾਤ,ਪੰਜਾਬ ਦੇ ਸਿਆਸੀ ਹਾਲਾਤ ’ਤੇ ਹੋਈ ਚਰਚਾ
Sunday, Nov 07, 2021 - 10:54 AM (IST)
ਜਲੰਧਰ (ਧਵਨ) - ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਵਲੋਂ ਪੰਜਾਬ ਕੇਸਰੀ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਚੋਪੜਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਸ਼ਿਸ਼ਟਾਚਾਰਕ ਮੁਲਾਕਾਤ ਕੀਤੀ ਗਈ। ਇਸ ਮੌਕੇ ’ਤੇ ਸ਼੍ਰੀ ਵਿਜੇ ਚੋਪੜਾ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਸੋਨੀ ਨੇ ਸ਼੍ਰੀ ਵਿਜੇ ਚੋਪੜਾ ਜੀ ਦੇ ਨਾਲ ਦੇਸ਼ ਤੇ ਪੰਜਾਬ ਦੀ ਸਿਆਸੀ, ਆਰਥਿਕ ਅਤੇ ਸਮਾਜਿਕ ਸਥਿਤੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ।
ਪੜ੍ਹੋ ਇਹ ਵੀ ਖ਼ਬਰ -ਪੱਟੀ ’ਚ ਵੱਡੀ ਵਾਰਦਾਤ : ਪਨਸਪ ਦੇ ਸਾਬਕਾ ਚੇਅਰਮੈਨ ’ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਇਸ ਦੌਰਾਨ ਸੋਨੀ ਨੇ ਉਨ੍ਹਾਂ ਨੂੰ ਦੱਸਿਆ ਕਿ ਪੰਜਾਬ ਦੀ ਨਵੀਂ ਸਰਕਾਰ ਵੱਲੋਂ ਕਿਸ ਤਰ੍ਹਾਂ ਲੋਕਾਂ ਦੇ ਕਲਿਆਣ ਲਈ ਕਦਮ ਚੁੱਕੇ ਗਏ ਹਨ ਅਤੇ ਨੇੜਲੇ ਭਵਿੱਖ ’ਚ ਹੋਰ ਵੀ ਕਦਮ ਚੁੱਕੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਤੇ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਓ. ਪੀ. ਸੋਨੀ ਨੇ ਕਿਹਾ ਕਿ ਨਵੀਂ ਸਰਕਾਰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰ ਰਹੀ ਹੈ। ਅਗਲੇ ਕੁਝ ਦਿਨਾਂ ’ਚ ਸਰਕਾਰ ਵੱਲੋਂ ਹੋਰ ਵੀ ਲੋਕ-ਹਿੱਤ ਕਦਮ ਚੁੱਕੇ ਜਾਣਗੇ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਸ਼੍ਰੀ ਵਿਜੇ ਚੋਪੜਾ ਨੇ ਸੋਨੀ ਨੂੰ ਕਿਹਾ ਕਿ ਲੋਕਾਂ ਦੇ ਨੁਮਾਇੰਦਿਆਂ ਨੂੰ ਵੱਧ ਤੋਂ ਵੱਧ ਜਨਤਾ ਵਿਚਾਲੇ ਜਾਣਾ ਚਾਹੀਦਾ ਤੇ ਇਸ ਨਾਲ ਉਨ੍ਹਾਂ ਨੂੰ ਲੋਕਾਂ ਦੇ ਮਸਲਿਆਂ ਦਾ ਵਿਵਹਾਰਕ ਤੌਰ ’ਤੇ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ’ਚ ਨਵੀਂ ਸਰਕਾਰ ਜਿਸ ਤਰ੍ਹਾਂ ਨਾਲ ਲੋਕਾਂ ਵਿਚਾਲੇ ਜਾ ਰਹੀ ਹੈ, ਉਹ ਇਕ ਚੰਗਾ ਕਦਮ ਹੈ। ਉੱਪ ਮੁੱਖ ਮੰਤਰੀ ਸੋਨੀ ਨੇ ਸ਼੍ਰੀ ਵਿਜੇ ਚੋਪੜਾ ਵੱਲੋਂ ਦਿੱਤੇ ਗਏ ਸੁਝਾਵਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਨੂੰ ਵਿਵਹਾਰਕ ਤੌਰ ’ਤੇ ਸਮੂਚੀ ਸਰਕਾਰ ਵੱਲੋਂ ਲਾਗੂ ਕੀਤਾ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ