ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨਾਲ ਆਂਗਣਵਾੜੀ ਯੂਨੀਅਨ ਦੇ ਵਫ਼ਦ ਨੇ ਕੀਤੀ ਮੀਟਿੰਗ, ਦਿੱਤਾ ਇਹ ਭਰੋਸਾ
Friday, Nov 26, 2021 - 03:18 PM (IST)
ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਵਫ਼ਦ ਨੇ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਵਿਖੇ ਪੁੱਜੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੀਟਿੰਗ ਕੀਤੀ। ਇਸ ਦੌਰਾਨ ਆਂਗਣਵਾੜੀ ਯੂਨੀਅਨ ਨੇ ਰੰਧਾਵਾ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣ ਭੱਤਾ ਦਿੱਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਮੰਗਾਂ ਮੰਨੀਆਂ ਜਾਣ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ
ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਉੱਪ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਜਲਦੀ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਕਰਵਾਈ ਜਾਵੇਗੀ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਛਿੰਦਰਪਾਲ ਕੌਰ, ਸੁਖਵਿੰਦਰ ਕੌਰ ਸੰਗੂਧੌਣ, ਚਰਨਜੀਤ ਕੌਰ ਮੁਕਤਸਰ, ਰਾਜਪਾਲ ਕੌਰ ਚੜੇਵਾਨ, ਅੰਮ੍ਰਿਤਪਾਲ ਕੌਰ ਥਾਂਦੇਵਾਲਾ ਮੌਜੂਦ ਸਨ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼