ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਕੌਮ-ਏ-ਅਸ਼ੂਰਾ) ਮੌਕੇ 20 ਅਗਸਤ ਨੂੰ ਮਾਲੇਰਕੋਟਲਾ ਜ਼ਿਲ੍ਹੇ ''ਚ ਛੁੱਟੀ ਦਾ ਐਲਾਨ

Thursday, Aug 19, 2021 - 04:25 PM (IST)

ਡਿਪਟੀ ਕਮਿਸ਼ਨਰ ਵੱਲੋਂ ਮੁਹੱਰਮ (ਕੌਮ-ਏ-ਅਸ਼ੂਰਾ) ਮੌਕੇ 20 ਅਗਸਤ ਨੂੰ ਮਾਲੇਰਕੋਟਲਾ ਜ਼ਿਲ੍ਹੇ ''ਚ ਛੁੱਟੀ ਦਾ ਐਲਾਨ

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ): ਡਿਪਟੀ ਕਮਿਸ਼ਨਰ ਮਾਲੇਰਕੋਟਲਾ ਅੰਮ੍ਰਿਤ ਕੌਰ ਗਿੱਲ ਨੇ ਮੁਹੱਰਮ (ਕੌਮ-ਏ-ਅਸ਼ੂਰਾ) ਮੌਕੇ 20 ਅਗਸਤ (ਸ਼ੁੱਕਰਵਾਰ) ਨੂੰ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ 1881 ਦੀ ਧਾਰਾ 25 ਤਹਿਤ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 20 ਅਗਸਤ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿੱਦਿਅਕ ਅਦਾਰੇ ਅਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।


author

Shyna

Content Editor

Related News