ਕੋਰੋਨਾ ਦੇ ਨਵੇਂ ਰੂਪ 'ਓਮੀਕਰੋਨ' ਨੂੰ ਲੈ ਕੇ ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਅਪੀਲ

Friday, Dec 03, 2021 - 03:54 PM (IST)

ਮੋਗਾ (ਸੰਦੀਪ ਸ਼ਰਮਾ) : ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਕੋਰੋਨਾ ਦਾ ਨਵਾਂ ਸਾਹਮਣੇ ਆਇਆ ਰੂਪ ‘ਓਮੀਕਰੋਨ’ ਅਜੇ ਤੱਕ ਦਾ ਸਭ ਤੋਂ ਵੱਧ ਫੈਲਾਅ ਵਾਲਾ ਕੋਰੋਨਾ ਵਾਇਰਸ ਸਿੱਧ ਹੋ ਸਕਦਾ ਹੈ। ਓਮੀਕਰੋਨ ਬਾਰੇ ਸ਼ੁਰੂਆਤੀ ਡਾਟੇ ਤੋਂ ਇਹ ਪਤਾ ਲੱਗਦਾ ਹੈ ਕਿ ਇਹ ਰੂਪ ਬਹੁਤ ਹੀ ਥੋੜ੍ਹੇ ਸਮੇਂ ਵਿਚ ਦੱਖਣੀ ਅਫਰੀਕਾ ਵਰਗੇ ਦੇਸ਼ਾਂ ਵਿਚ ਵਿਆਪਕ ਹੋ ਗਿਆ ਹੈ। ਵਿਗਿਆਨੀਆਂ ਦਾ ਕਹਿਣਾ ਹੈ ਕਿ ਇਸ ਦੇ ਬਹੁਤ ਸਾਰੇ ਪਰਿਵਰਤਨ ਇਸ ਦੇ ਫੈਲਾਅ ਵਿਚ ਭੂਮਿਕਾ ਨਿਭਾ ਸਕਦੇ ਹਨ।

ਇਸ ਦੇ ਫੈਲਾਅ ਦੇ ਪਹਿਲੇ ਕੁੱਝ ਦਿਨਾਂ ਵਿਚ ਓਮੀਕਰੋਨ ਡੈਲਟਾ ਨਾਲੋਂ ਤੇਜ਼ੀ ਨਾਲ ਫੈਲ ਸਕਦਾ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਨਾਲ ਰੀਵਿਊ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਸ਼ਵ ਦੇ 23 ਦੇਸ਼ਾਂ ਵਿਚ ਓਮੀਕਰੋਨ ਪੈਰ ਪਸਾਰ ਚੁੱਕਾ ਹੈ। ਭਾਰਤ ਸਰਕਾਰ ਨੇ ‘ਜ਼ੋਖਮ’ ਵਾਲੇ ਦੇਸ਼ਾਂ ਤੋਂ ਆਉਣ ਵਾਲੇ ਜਾਂ ਆਉਣ-ਜਾਣ ਵਾਲੇ ਮੁਸਾਫ਼ਰਾਂ ਲਈ ਪਹਿਲਾਂ ਹੀ ਸਖਤ ਦਿਸ਼ਾ-ਨਿਰਦੇਸ਼ ਲਾਗੂ ਕਰ ਦਿੱਤੇ ਹਨ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਨਾਲ ਸਬੰਧਿਤ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕੋਰੋਨਾ ਖ਼ਿਲਾਫ਼ ਇਸ ਲੜਾਈ ਵਿਚ ਮੁੜ ਤੋਂ ਤਨਦੇਹੀ ਨਾਲ ਜੁੱਟ ਜਾਣ ਦੀ ਹਦਾਇਤ ਕੀਤੀ ਹੈ।


Babita

Content Editor

Related News