ਡਿਪਟੀ ਕਮਿਸ਼ਨਰ ਨੇ ਵੋਟ ਅਧਿਕਾਰ ਪ੍ਰਤੀ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ
Friday, Jul 28, 2017 - 11:56 AM (IST)
ਜਲੰਧਰ, (ਸੋਨੂੰ) - ਦੇਵੀ ਸਹਾਏ ਸੀਨੀਅਰ ਸੈਕੰਡਰੀ ਸਕੂਲ ਬਸਤੀ ਨੌ ਜਲੰਧਰ 'ਚ ਲੋਕਾਂ ਨੂੰ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ 'ਚ 'ਵੋਟਰ ਜਾਗਰੂਕਤਾ' ਰੈਲੀ ਕੱਢੀ ਗਈ।
ਇਸ ਮੌਕੇ 'ਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪ੍ਰਿੰਸੀਪਲ ਰਾਜ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਨੂੰ ਫੁੱਲਾ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ 'ਤੇ ਸਕੂਲ ਦੇ 500 ਦੇ ਕਰੀਬ ਵਿਦਿਆਰਥੀਆਂ ਨੇ ਵੱਖ-ਵੱਖ ਬਸਤੀਆਂ 'ਚ ਘੁੰਮ ਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ 'ਤੇ ਸਿੱਖਿਆ ਅਧਿਕਾਰੀ ਨੀਲਮ ਕੁਮਾਰੀ ਅਤੇ ਕਰਨਲ ਮਨਮੋਹਰਨ ਸਿੰਘ ਵੀ ਸ਼ਾਮਲ ਹੋਏ। ਇਸ ਮੌਕੇ 'ਤੇ ਧਰਮਪਾਲ ਸ਼ਰਮਾ, ਕ੍ਰਿਸ਼ਨ ਮੁਰਾਰੀ, ਸੰਜੀਵ ਅਰੋੜਾ, ਨਮਰਤਾ ਦੁਆ, ਅਨਜੂ ਹਾਂਡਾ ਸਮੇਤ ਸਕੂਲ ਦਾ ਸਾਰਾ ਸਟਾਫ ਮੌਜੂਦ ਸੀ।
