ਅੰਮ੍ਰਿਤਸਰ ਦਾ ਡਿਪਟੀ ਕਮਿਸ਼ਨਰ ਕੋਰੋਨਾ ਦੀ ਚਪੇਟ 'ਚ, ਰਿਪੋਰਟ ਆਈ ਪਾਜ਼ੇਟਿਵ
Wednesday, Jul 29, 2020 - 04:36 PM (IST)
ਅੰਮ੍ਰਿਤਸਰ (ਦਿਲਜੀਤ ਸ਼ਰਮਾ,ਅਵਦੇਸ਼) : ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦਾ ਕਹਿਰ ਥੱਮਣ ਦਾ ਨਾਂ ਨਹੀਂ ਲੈ ਰਿਹਾ ਹੈ। ਹਰ ਰੋਜ਼ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸੇ ਵਿੱਚ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪੁਲਸ ਜਗਮੋਹਨ ਸਿੰਘ ਵੀ ਅੱਜ ਕੋਰੋਨਾ ਦੀ ਲਪੇਟ 'ਚ ਅੱਜ ਆ ਗਏ ਹਨ। ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ 'ਚ ਸੋਮਵਾਰ ਨੂੰ ਆਪਣਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਸਰਕਾਰੀ ਮੈਡੀਕਲ ਕਾਲੇਜ ਅੰਮਿਤਸਰ 'ਚ ਅੱਜ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਗਮੋਹਨ ਸਿੰਘ ਕੋਰੋਨਾ ਲਾਗ ਦੀ ਬੀਮਾਰੀ (ਮਹਾਮਾਰੀ) ਦੇ ਦੌਰਾਨ ਆਪਣੀ ਡਿਊਟੀ ਨੂੰ ਈਮਾਨਦਾਰੀ ਨਾਲ ਨਿਭਾਉਂਦੇ ਹੋਏ ਮਹਿਕਮੇ 'ਚ ਹਰ ਰੋਜ਼ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਬੈਠਦੇ ਸਨ। ਸੂਤਰਾਂ ਅਨੁਸਾਰ ਜਗਮੋਹਨ ਸਿੰਘ 'ਚ ਕੋਰੋਨਾ ਦਾ ਕੋਈ ਵੀ ਲੱਛਣ ਨਹੀਂ ਪਾਇਆ ਗਿਆ ਹੈ ਪਰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਰੱਖੜੀ ਦੇ ਤਿਉਹਾਰ 'ਤੇ ਮਠਿਆਈ ਤੇ ਰੱਖੜੀ ਵੇਚਣ ਵਾਲਿਆਂ ਨੂੰ ਕੈਪਟਨ ਦੀ ਖ਼ਾਸ ਅਪੀਲ
ਜ਼ਿਲ੍ਹਾ ਪ੍ਰਸ਼ਾਸਨ ਦੀ ਢਿੱਲ ਕਾਰਨ ਕੋਰੋਨਾ ਨੇ ਪਸਾਰੇ ਪੈਰ
ਜ਼ਿਲ੍ਹਾ ਪ੍ਰਸ਼ਾਸਨ ਦੀ ਢਿੱਲ ਕਾਰਨ ਕੋਰੋਨਾ ਵਾਇਰਸ ਨੇ ਅੰਮ੍ਰਿਤਸਰ 'ਚ ਆਪਣੇ ਪੈਰ ਪੂਰੀ ਤਰ੍ਹਾਂ ਨਾਲ ਪਸਾਰ ਲਏ ਹਨ। ਮੰਗਲਵਾਰ ਨੂੰ ਜਿੱਥੇ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ ਹੈ, ਉੱਥੇ ਹੀ ਕੇਂਦਰੀ ਜੇਲ ਤੋਂ 24 ਕੈਦੀ, 10 ਪੁਲਸ ਕਰਮਚਾਰੀ ਅਤੇ ਬੀ. ਐੱਸ. ਐੱਫ. ਦੇ 7 ਜਵਾਨਾਂ ਸਮੇਤ 72 ਨਵੇਂ ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਅੰਕੜਾ 1646 ਹੋ ਗਿਆ ਹੈ, ਉੱਥੇ ਹੀ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 72 ਹੋ ਗਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਖ਼ਤੀ ਨਾ ਕਰਨ ਦੇ ਕਾਰਨ ਕੋਰੋਨਾ ਵਾਇਰਸ ਤੇਜ਼ੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਵਾਇਰਸ ਦਾ ਖ਼ਤਰਾ ਬਰਕਰਾਰ ਹੋਣ ਦੇ ਬਾਵਜੂਦ ਲੋਕ ਲੜਕਾਂ 'ਤੇ ਬਿਨਾਂ ਕਿਸੇ ਕੰਮ ਤੋਂ ਘੁੰਮ ਰਹੇ ਹਨ ਜਦੋਂਕਿ ਪ੍ਰਸ਼ਾਸਨ ਉਨ੍ਹਾਂ ਨੂੰ ਰੋਕਣ ਲਈ ਗੰਭੀਰਤ ਨਹੀਂ ਵਿਖਾ ਰਹੀ ਹੈ। ਇਸ ਤੋਂ ਇਲਾਵਾ ਕਈ ਬਾਜ਼ਾਰਾਂ ਅਤੇ ਸਥਾਨਾਂ 'ਤੇ ਸ਼ਰੇਆਮ ਸਮਾਜਕ ਦੂਰੀ ਦੀਆਂ ਧੱਜੀਆਂ ਉੱਡ ਰਹੀਆਂ ਹਨ ਪਰ ਫਿਰ ਵੀ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਬੈਠਾ ਹੈ।
ਇਹ ਵੀ ਪੜ੍ਹੋ : ਸੀਨੀਅਰ ਭਾਜਪਾ ਨੇਤਾ ਨੇ ਮੁੱਖ ਮੰਤਰੀ ਨੂੰ ਮੇਲ ਕਰ ਕੇ ਖੋਲ੍ਹੀ ਸਰਕਾਰੀ ਹਸਪਤਾਲ ਦੀ ਪੋਲ
ਪੰਜਾਬ 'ਚ ਕੋਰੋਨਾ ਦੇ ਹਾਲਾਤ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 14514 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1646, ਲੁਧਿਆਣਾ 'ਚ 2833, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 2118, ਸੰਗਰੂਰ 'ਚ 989 ਕੇਸ, ਪਟਿਆਲਾ 'ਚ 1504, ਮੋਹਾਲੀ 'ਚ 770, ਗੁਰਦਾਸਪੁਰ 'ਚ 456 ਕੇਸ, ਪਠਾਨਕੋਟ 'ਚ 338, ਤਰਨਤਾਰਨ 313, ਹੁਸ਼ਿਆਰਪੁਰ 'ਚ 526, ਨਵਾਂਸ਼ਹਿਰ 'ਚ 299, ਮੁਕਤਸਰ 213, ਫਤਿਹਗੜ੍ਹ ਸਾਹਿਬ 'ਚ 302, ਰੋਪੜ 'ਚ 234, ਮੋਗਾ 'ਚ 303, ਫਰੀਦਕੋਟ 262, ਕਪੂਰਥਲਾ 235, ਫਿਰੋਜ਼ਪੁਰ 'ਚ 332, ਫਾਜ਼ਿਲਕਾ 254, ਬਠਿੰਡਾ 'ਚ 331, ਬਰਨਾਲਾ 'ਚ 144, ਮਾਨਸਾ 'ਚ 112 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 9802 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 4365 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 347 ਲੋਕਾਂ ਦੀ ਮੌਤ ਹੋ ਚੁੱਕੀ ਹੈ।