ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਦਿੱਤੇ ਨਿਰਦੇਸ਼, ਪੋਰਟਲ ’ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ ਤੁਰ

Thursday, Dec 22, 2022 - 08:08 PM (IST)

ਹੁਸ਼ਿਆਰਪੁਰ (ਘੁੰਮਣ) : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਰੋਜ਼ਾਨਾ ਪੀ. ਜੀ. ਆਰ.ਐੱਸ. ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਚੈੱਕ ਕਰਕੇ ਉਸ ਦਾ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਪੂਰੇ ਸੂਬੇ ’ਚ 19 ਤੋਂ 25 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁਡ ਗਵਰਨੈਂਸ ਵੀਕ) ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਹੁਸ਼ਿਆਰਪੁਰ ’ਚ ਜ਼ਿਲ੍ਹਾ ਪੱਧਰ ’ਤੇ ਵੱਖ-ਵੱਖ ਕੈਂਪ ਲਗਾ ਕੇ ਜਿਥੇ ਲੋਕਾਂ ਨੂੰ ਵੱਧ ਤੋਂ ਵੱਧ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਵੀ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ) ਪੋਰਟਲ ’ਤੇ ਪੈਂਡਿੰਗ ਸ਼ਿਕਾਇਤਾਂ ਦਾ ਨਿਪਟਾਰਾ 12 ਘੰਟੇ ਦੇ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਸਰਕਾਰੀ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਮ ਲੋਕਾਂ ਵਲੋਂ ਪੀ.ਜੀ.ਆਰ.ਐੱਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ’ਚ ਹੱਲ ਕਰਨ ਸਬੰਧੀ ਸਖਤ ਸ਼ਬਦਾਂ ’ਚ ਨਿਰਦੇਸ਼ ਦਿੱਤੇ ਹਨ।ਕੋਮਲ ਮਿੱਤਲ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਕਿਸੇ ਹੋਰ ਵਿਭਾਗ ਦੀ ਸ਼ਿਕਾਇਤ, ਸ਼ਿਕਾਇਤ ਕਰਤਾ ਵਲੋਂ ਗਲਤੀ ਨਾਲ ਆਨਲਾਈਨ ਭੇਜੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪ੍ਰਾਪਤ ਸ਼ਿਕਾਇਤਾਂ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਣਨਾ ਲਾਜ਼ਮੀ ਬਣਾਉਣ।


Anuradha

Content Editor

Related News