ਡਿਪਟੀ ਕਮਿਸ਼ਨਰ ਵਲੋਂ ਮੀਂਹ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਆਦੇਸ਼ ਜਾਰੀ
Thursday, Sep 23, 2021 - 10:43 PM (IST)
ਜਲੰਧਰ- ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਮਾਲ ਅਧਿਕਾਰੀਆਂ ਜ਼ਿਲ੍ਹਾ ਮਾਲ ਅਫ਼ਸਰ ਅਤੇ ਸਾਰੇ ਉਪ ਮੰਡਲ ਮੈਜਿਸਟਰੇਟ ਨੂੰ ਆਦੇਸ਼ ਦਿੱਤੇ ਹਨ ਕਿ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਰਕੇ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ।
ਇਹ ਵੀ ਪੜ੍ਹੋ- ਝੋਨੇ ਦੇ ਸੀਜ਼ਨ ਵੱਲ ਵਧਿਆ ਪੰਜਾਬ ਪਰ ਸੂਬਾ ਕਰ ਰਿਹੈ ਮੰਤਰੀ ਮੰਡਲ ਦੀ ਉਡੀਕ : ਬਾਦਲ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਅਧਿਕਾਰੀਆਂ ਦੀਆਂ ਟੀਮਾਂ ਨੂੰ ਪਹਿਲਾਂ ਹੀ ਫਸਲਾਂ ਦੇ ਹੋਏ ਨੁਕਸਾਨ ਦਾ ਸਮੇਂ ਸਿਰ ਸਰਵੇ ਕਰਨ ਦੀਆਂ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਾਲ ਅਧਿਕਾਰੀਆਂ ਨੂੰ ਫਸਲਾਂ ਦੇ ਹੋਏ ਨੁਕਸਾਨ ਸਬੰਧੀ ਸਹੀ ਰਿਪੋਰਟ ਤਿਆਰ ਕਰਨ ਲਈ ਕਿਹਾ ਗਿਆ ਹੈ, ਤਾਂ ਜੋ ਜਲਦ ਤੋਂ ਜਲਦ ਕਿਸਾਨਾਂ ਨੂੰ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਉਨ੍ਹਾਂ ਨੂੰ ਸਮੇਂ ਸਿਰ ਉਚਿੱਤ ਮੁਆਵਜ਼ਾ ਦਿਵਾਉਣ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਵੱਛ ਸਰਵੇਖਣ ਗ੍ਰਾਮੀਣ 2021 ਸ਼ੁਰੂ, 521 ਪਿੰਡਾਂ 'ਚ ਹੋਵੇਗਾ ਸਰਵੇਖਣ
ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਹਰ ਸੰਭਵ ਮਦਦ ਕਰੇਗਾ ਅਤੇ ਉਨ੍ਹਾਂ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੁਆਇਆ ਜਾਵੇਗਾ।