ਪਿੰਡ ਖਾਲੀ ਕਰਨ ਦੇ ਹੁਕਮ ਦੇਣ ਤੋਂ ਬਾਅਦ ਡੀ. ਸੀ. ਵੱਲੋਂ ਸ਼ਾਹਕੋਟ ਦਾ ਦੌਰਾ

08/18/2019 4:31:11 PM

ਸ਼ਾਹਕੋਟ (ਸੋਨੂੰ, ਅਰੁਣ)— ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ 85 ਪਿੰਡ ਖਾਲੀ ਕਰਨ ਦੇ ਹੁਕਮ ਦੇਣ ਤੋਂ ਬਾਅਦ ਸ਼ਾਹਕੋਟ ਵਿਖੇ 63 ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦਿਹਾਤੀ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਅਤੇ ਸ਼ਾਹਕੋਟ ਦੇ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਅਪੀਲ ਕੀਤੀ ਅਤੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ। ਇਸ ਦੌਰਾਨ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਪਿੰਡਾਂ ਨੂੰ ਖਾਲੀ ਕਰਵਾਉਣ ਤੋਂ ਬਾਅਦ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ 10 ਸੈਂਟਰ ਬਣਾਏ ਗਏ ਹਨ, ਜਿੱਥੇ ਲੋਕਾਂ ਨੂੰ ਰਹਿਣ ਲਈ ਜਗ੍ਹਾ ਦਿੱਤੀ ਜਾਵੇਗੀ। 

PunjabKesari

ਉਥੇ ਹੀ ਦੂਜੇ ਪਾਸੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਸ਼ਾਹਕੋਟ ਵਿਖੇ 63 ਪਿੰਡਾਂ ਦੇ ਖਾਲੀ ਕਰਵਾਉਣ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣਾ ਸਾਰਾ ਸਾਮਾਨ ਚੁੱਕ ਕੇ ਕਿਵੇਂ ਅਤੇ ਕਿਸ ਤਰ੍ਹਾਂ ਚੁੱਕ ਕੇ ਲਿਜਾਣਗੇ। ਉਨ੍ਹਾਂ ਨੇ ਪ੍ਰਸ਼ਾਸਨ 'ਤੇ ਭੜਾਸ ਕੱਢਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਨਾ ਤਾਂ ਸਾਮਾਨ ਲਿਜਾਣ ਲਈ ਕੋਈ ਗੱਡੀ ਦੀ ਵਿਵਸਥਾ ਕੀਤੀ ਗਈ ਹੈ ਅਤੇ ਨਾ ਹੀ ਕੋਈ ਹੋਰ ਵਿਵਸਥਾ ਕੀਤੀ ਗਈ ਹੈ। 

PunjabKesari

ਜ਼ਿਕਰਯੋਗ ਹੈ ਕਿ ਰੋਪੜ ਹੈੱਡਵਰਕ ਤੋਂ 2 ਲੱਖ 23 ਹਜ਼ਾਰ 746 ਕਿਊਸਿਕ ਪਾਣੀ ਛੱਡਣ ਤੋਂ ਬਾਅਦ ਜਲੰਧਰ 'ਚ ਹੜ੍ਹ ਨੂੰ ਮਦੇਨਜ਼ਰ ਰੱਖਦੇ ਹੋਏ ਸ਼ਾਹਕੋਟ ਦੇ 63 ਪਿੰਡਾਂ ਸਮੇਤ ਨਕੋਦਰ ਦੇ 9 ਪਿੰਡ ਅਤੇ ਫਿਲੌਰ ਦੇ 13 ਪਿੰਡਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਗਏ।


shivani attri

Content Editor

Related News