ਕੋਰੋਨਾ ਵੈਕਸੀਨੇਸ਼ਨ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਸਕੂਲਾਂ ਦੇ ਸਟਾਫ਼ ਨੂੰ ਨਵੇਂ ਹੁਕਮ ਜਾਰੀ

Thursday, Aug 12, 2021 - 11:24 AM (IST)

ਕੋਰੋਨਾ ਵੈਕਸੀਨੇਸ਼ਨ ਸਬੰਧੀ ਜਲੰਧਰ ਦੇ ਡੀ. ਸੀ. ਵੱਲੋਂ ਸਕੂਲਾਂ ਦੇ ਸਟਾਫ਼ ਨੂੰ ਨਵੇਂ ਹੁਕਮ ਜਾਰੀ

ਜਲੰਧਰ (ਚੋਪੜਾ)– ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਿਹਤ ਅਤੇ ਸਿੱਖਿਆ ਮਹਿਕਮੇ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦਾ ਇਸ ਮਹੀਨੇ ਦੇ ਅੰਤ ਤੱਕ ਕੋਵਿਡ ਵੈਕਸੀਨੇਸ਼ਨ (ਦੋਵੇਂ ਖੁਰਾਕਾਂ) ਹੋਣਾ ਯਕੀਨੀ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਕਿਉਂਕਿ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਨੂੰ ਵੇਖਦਿਆਂ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: ਖੰਨਾ ’ਚ ਵੱਡੀ ਵਾਰਦਾਤ, ਨੈਸ਼ਨਲ ਹਾਈਵੇਅ ’ਤੇ ਡਰਾਈਵਰ ਦਾ ਬੇਰਹਿਮੀ ਨਾਲ ਕਤਲ

ਸਿਹਤ ਅਤੇ ਸਿੱਖਿਆ ਮਹਿਕਮੇ ਦੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹੁਕਮ ਦਿੱਤੇ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿਚ ਵਿਸ਼ੇਸ਼ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਚਲਾ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਸਟਾਫ਼ ਕਰਮਚਾਰੀ ਕੋਵਿਡ ਵੈਕਸੀਨ ਲਗਾਉਣ ਤੋਂ ਵਾਂਝਾ ਨਾ ਰਹਿ ਜਾਵੇ।

ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ) ਨੂੰ ਕਿਹਾ ਗਿਆ ਕਿ ਉਹ 2 ਦਿਨਾਂ ਵਿਚ ਕੋਵਿਡ ਵੈਕਸੀਨ ਨਾ ਲਗਾਉਣ ਵਾਲੇ ਅਧਿਆਪਕਾਂ ਦੀ ਸੂਚਨਾ ਇਕੱਠੀ ਕਰਕੇ ਇਸ ਨੂੰ ਗੂਗਲ ਸ਼ੀਟ ’ਤੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨਾਲ ਸਾਂਝੀ ਕਰਨ ਤਾਂ ਕਿ ਸਬੰਧਤ ਸਕੂਲਾਂ ਵਿਚ ਵੈਕਸੀਨੇਸ਼ਨ ਕੈਂਪ ਲਗਾਏ ਜਾ ਸਕਣ।

ਇਹ ਵੀ ਪੜ੍ਹੋ: ਖ਼ੁਦ ਨੂੰ ਕੁਆਰਾ ਦੱਸ ਪਿਆਰ ਦੇ ਜਾਲ 'ਚ ਫਸਾ 17 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਇੰਝ ਖੁੱਲ੍ਹੀ ਪੋਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

shivani attri

Content Editor

Related News