ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ

Friday, Mar 12, 2021 - 01:11 PM (IST)

ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ

ਜਲੰਧਰ (ਚੋਪੜਾ)– ਮਹਾਨਗਰ ਜਲੰਧਰ ਵਿਚ ਲਗਾਤਾਰ ਵਧ ਰਹੇ ਕੋਰੋਨਾ ਇਨਫੈਕਟਿਡ ਮਰੀਜ਼ਾਂ ਦੇ ਮਾਮਲਿਆਂ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਹੋਟਲਾਂ, ਮੈਰਿਜ ਪੈਲੇਸਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਹੋਟਲਾਂ, ਮੈਰਿਜ ਪੈਲੇਸਾਂ, ਬੈਂਕੁਇਟ ਹਾਲਾਂ, ਢਾਬਿਆਂ, ਅਹਾਤਿਆਂ ਅਤੇ ਧਾਰਮਿਕ ਸਥਾਨਾਂ ਲਈ ਹੁਕਮ ਜਾਰੀ ਕਰਦਿਆਂ ਕਿਹਾ ਕਿ ਅਜਿਹੀਆਂ ਸਾਰੀਆਂ ਸੰਸਥਾਵਾਂ ਲਈ ਆਪਣੇ ਅਧਿਕਾਰ ਖੇਤਰਾਂ ਦੀ 15 ਦਿਨਾਂ ਦੀ ਰਿਕਾਰਡਿੰਗ ਨੂੰ ਸੇਵ ਰੱਖਣਾ ਜ਼ਰੂਰੀ ਹੋਵੇਗੀ।

ਇਹ ਵੀ ਪੜ੍ਹੋ :  ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਹੋਟਲਾਂ, ਬੈਂਕੁਇਟ ਹਾਲਾਂ ਅਤੇ ਹੋਰ ਸੰਸਥਾਵਾਂ ਦੇ ਅੰਦਰ ਅਤੇ ਬਾਹਰ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਭੀੜ ਇਕੱਠੀ ਕਰਨ ਦੀ ਗਿਣਤੀ ਨੂੰ ਨਿਰਧਾਰਿਤ ਕੀਤਾ ਹੈ ਅਤੇ ਸਾਰੀਆਂ ਸੰਸਥਾਵਾਂ ਦੇ ਮਾਲਕ ਅਤੇ ਪ੍ਰਬੰਧਕ ਭੀੜ ਇਕੱਠੀ ਕਰਨ ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਅਤੇ ਇਸ ਦੀ ਪਾਲਣਾ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਪੁਲਸ ਕਮਿਸ਼ਨਰ, ਐੱਸ. ਐੱਸ. ਪੀ. ਦਿਹਾਤੀ ਅਤੇ ਸਾਰੇ ਐੱਸ. ਡੀ. ਐੱਮਜ਼ ਦੀ ਹੋਵੇਗੀ। ਇਹ ਹੁਕਮ ਅਗਲੇ ਹੁਕਮਾਂ ਲਈ ਲਾਗੂ ਰਹਿਣਗੇ। 

ਇਹ ਵੀ ਪੜ੍ਹੋ : ਕਲਯੁਗੀ ਪੁੱਤ ਨੇ ਲੋਹੇ ਦੀ ਰਾਡ ਨਾਲ ਮਾਂ ਨੂੰ ਦਿੱਤੀ ਸੀ ਦਰਦਨਾਕ ਮੌਤ, 14 ਸਾਲ ਬਾਅਦ ਚੜ੍ਹਿਆ ਪੁਲਸ ਹੱਥੇ 

ਇਨ੍ਹਾਂ ਨਵੇਂ ਹੁਕਮਾਂ ਉਪਰੰਤ ਵੱਖ-ਵੱਖ ਪ੍ਰੋਗਰਾਮਾਂ ਦੇ ਆਯੋਜਨ ਦੌਰਾਨ ਜ਼ਿਲਾ ਪ੍ਰਸ਼ਾਸਨ ਦੀਆਂ ਅੱਖਾਂ ਵਿਚ ਘੱਟਾ ਪਾਉਣ ਵਾਲੇ ਹੋਟਲਾਂ ਤੇ ਮੈਰਿਜ ਪੈਲੇਸਾਂ ਦੀਆਂ ਦਿੱਕਤਾਂ ਵਧ ਜਾਣਗੀਆਂ ਕਿਉਂਕਿ ਪ੍ਰਸ਼ਾਸਨ ਕਿਸੇ ਵੀ ਸ਼ਿਕਾਇਤ ਦੀ ਸੂਚਨਾ ਮਿਲਣ ਉਪਰੰਤ ਇਨ੍ਹਾਂ ਸੰਸਥਾਵਾਂ ਦੀ ਰਿਕਾਰਡਿੰਗ ਦੀ ਜਾਂਚ ਕਰ ਕੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਕਾਰਵਾਈ ਕਰ ਸਕੇਗਾ।

ਇਹ ਵੀ ਪੜ੍ਹੋ : ਜਲੰਧਰ: ਪਿਓ-ਪੁੱਤ ਦੀ ਘਟੀਆ ਕਰਤੂਤ, ਸ਼ਰੇਆਮ ਨਾਬਾਲਗ ਕੁੜੀਆਂ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ


author

shivani attri

Content Editor

Related News