ਅਨੁਸੂਚਿਤ ਜਾਤੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਵੇ ਜਾਗਰੂਕ : ਡੀ.ਸੀ.
Wednesday, Jun 11, 2025 - 03:10 PM (IST)

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ (ਅੱਤਿਆਚਾਰ ਨਿਵਾਰਨ) ਐਕਟ ਤਹਿਤ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਟੀ ਬੈਨਿਥ ਦੀ ਪ੍ਰਧਾਨਗੀ ਹੇਠ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੌਕੇ ਉਪ ਜ਼ਿਲ੍ਹਾ ਅਟਾਰਨੀ ਸੋਨੀ ਗਰਗ ਨੇ ਕਮੇਟੀ ਮੈਂਬਰਾਂ ਨੂੰ ਐਕਟ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਅਨੁਸੂਚਿਤ ਜਾਤੀ ਨਾਲ ਸਬੰਧਤ ਪੀੜਤ/ਪੀੜਤ ਦੇ ਪਰਿਵਾਰ ਨੂੰ ਐਕਟ ’ਚ ਦਰਜ ਵੱਖ-ਵੱਖ ਧਾਰਾਵਾਂ ਤਹਿਤ ਮੁਆਵਜ਼ਾ ਰਾਸ਼ੀ ਦੇਣ ਦਾ ਉਪਬੰਧ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮਿਲਿਆ ਬੰਬ! ਇਲਾਕੇ 'ਚ ਬਣਿਆ ਦਹਿਸ਼ਤ ਦਾ ਮਾਹੌਲ
ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਬਰਨਾਲਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸੰਬਧਤ 26 ਕੇਸ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ’ਚੋਂ 9 ਕੇਸ ਪੁਲਸ ਕੋਲ ਜਾਂਚ ਅਧੀਨ ਹਨ ਅਤੇ 9 ਕੇਸਾਂ ’ਚ ਮੁਆਵਜ਼ਾ ਦਿੱਤਾ ਜਾਣਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਐਕਟ ਦੇ ਨਿਯਮਾਂ ਅਨੁਸਾਰ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਕਿਹਾ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਨੂੰ ਐਕਟ, ਨਿਆਂ ਪ੍ਰਾਪਤੀ ਪ੍ਰਕਿਰਿਆ ਅਤੇ ਮੁਆਵਜ਼ਾ ਰਾਸ਼ੀ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਹਰ ਪੀੜਤ/ਪੀੜਤ ਦੇ ਪਰਿਵਾਰ ਨੂੰ ਇਨਸਾਫ ਮਿਲ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਪਵੇਗਾ ਮੀਂਹ? ਮੌਸਮ ਵਿਭਾਗ ਨੇ ਦਿੱਤੀ ਨਵੀਂ ਅਪਡੇਟ
ਇਸ ਮੌਕੇ ਡੀ. ਐੱਸ. ਪੀ. (ਡੀ) ਰਜਿੰਦਰਪਾਲ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਮਲਕੀਤ ਸਿੰਘ, ਰੋਜ਼ਗਾਰ ਅਫਸਰ ਨਵਜੋਤ ਕੌਰ, ਐੱਮ. ਸੀ. ਜਗਰਾਜ ਸਿੰਘ, ਅਮਨਦੀਪ ਸਿੰਘ, ਕੰਵਲਜੀਤ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8