ਹਰਿੰਦਰ ਸਿੰਘ ਸਰਾਂ ਨੇ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ

Monday, Dec 04, 2017 - 01:56 PM (IST)

ਹਰਿੰਦਰ ਸਿੰਘ ਸਰਾਂ ਨੇ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਹਰਿੰਦਰ ਸਿੰਘ ਸਰਾਂ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਡਿਪਟੀ ਡਾਇਰੈਕਟਰ ਵਜੋਂ ਸੇਵਾ ਨਿਭਾਅ ਰਹੇ ਸਨ। ਉਨ੍ਹਾਂ ਨੇ ਆਖਿਆ ਕਿ ਉਨ੍ਹਾਂ ਦਾ ਉਦੇਸ਼ ਹੈ ਕਿ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀਆਂ ਦਿਹਾਤੀ ਵਿਕਾਸ ਦੀਆਂ ਯੋਜਨਾਵਾਂ ਨੂੰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਨਾਲ ਡੀ. ਡੀ. ਪੀ. ਓ. ਅਰੁਣ ਕੁਮਾਰ, ਕਾਰਜ ਸਾਧਕ ਅਫ਼ਸਰ ਜ਼ਿਲਾ ਪ੍ਰੀਸ਼ਦ ਇੰਰਦਜੀਤ ਸਿੰਘ ਸਮੇਤ ਵਿਭਾਗ ਦੇ ਸਾਰੇ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।


Related News