ਡਿਪਟੀ ਕਮਿਸ਼ਨਰ ਪੁਲਸ ਵਲੋਂ ਆਦੇਸ਼ ਜਾਰੀ, ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ

Tuesday, Jan 16, 2024 - 07:03 PM (IST)

ਡਿਪਟੀ ਕਮਿਸ਼ਨਰ ਪੁਲਸ ਵਲੋਂ ਆਦੇਸ਼ ਜਾਰੀ, ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ

ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਵਲੋਂ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰਾਂ ਅੰਦਰ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਅਵਾਜ਼ 7.5 ਡੀ. ਬੀ.(ਏ) ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਤੈਅ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਪੁਲਸ ਨੇ ਜਾਰੀ ਹੁਕਮਾਂ ਅਧੀਨ ਜਨਤਕ ਥਾਵਾਂ ਦੀ ਹੱਦ ਨੇੜੇ ਪਟਾਕਿਆਂ  ਅਤੇ ਲਾਊਡ ਸਪੀਕਰ ਆਦਿ ਦੀ ਅਵਾਜ਼ 10 ਡੀ. ਬੀ. (ਏ) ਤੋਂ ਵੱਧ ਨਾ ਹੋਣ ਜਾਂ ਇਲਾਕੇ ਅਨੁਸਾਰ 7.5 ਡੀ. ਬੀ.(ਏ) ਜਾਂ ਦੋਵਾਂ ’ਚੋਂ ਜਿਹੜੀ ਘੱਟ ਹੋਵੇ, ਮੁਤਾਬਿਕ ਰੱਖਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਲਿਆਈਆਂ ਰੰਗ, ਇੰਤਕਾਲ ਦੇ ਦੂਜੇ ਕੈਂਪ ’ਚ 20 ਹਜ਼ਾਰ ਤੋਂ ਜ਼ਿਆਦਾ ਕੇਸਾਂ ਦਾ ਨਿਪਟਾਰਾ

ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 06 ਵਜੇ ਦੇ ਦਰਮਿਆਨ ਢੋਲ ਜਾਂ ਭੋਂਪੂ , ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ, ਸਾਊਂਡ ਐਂਪਲੀਫਾਇਰ ਨਹੀਂ ਵਜਾ ਸਕੇਗਾ ਅਤੇ ਮੈਰਿਜ ਪੇਲੈਸਾਂ ਅਤੇ ਹੋਟਲਾਂ ’ਚ ਵੀ ਇਹ ਹੁਕਮ ਲਾਗੂ ਹੋਣਗੇ। ਇਸੇ ਤਰ੍ਹਾਂ ਪ੍ਰਾਈਵੇਟ ਸਾਊਂਡ ਸਿਸਟਮ ਵਾਲਿਆਂ ਵਲੋਂ 7.5 ਡੀ. ਬੀ.(ਏ) ਤੋਂ ਵੱਧ ਅਵਾਜ਼ ਨਹੀਂ ਰੱਖੀ ਜਾਵੇਗੀ ਅਤੇ ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਾਊਂਡ ਸਿਸਟਮ ਅਤੇ ਸਮਾਨ ਜ਼ਬਤ ਕੀਤਾ ਜਾ ਸਕੇਗਾ। ਇਹ ਹੁਕਮ 13.04.2024 ਤੱਕ ਲਾਗੂ ਰਹੇਗਾ। 

ਇਹ ਵੀ ਪੜ੍ਹੋ : ਹੀਟਰ ਬੰਦ ਕਰਦੇ ਸਮੇਂ ਚੌਕੀਦਾਰ ਨੂੰ ਲੱਗਾ ਕਰੰਟ, ਵਾਪਰਿਆ ਵੱਡਾ ਹਾਦਸਾ

‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ। 

 


author

Anuradha

Content Editor

Related News