ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਦੇ ਖ਼ਤਰੇ ਨੂੰ ਰੋਕਣ ਲਈ ਸਵੇਰੇ ਤੇ ਸ਼ਾਮ ਵੇਲੇ ਸਰਗਰਮੀ ਨਾਲ ਫੌਗਿੰਗ ਮੁਹਿੰਮ ਚਲਾਉਣ ਦੇ ਹੁਕਮ

Wednesday, Apr 20, 2022 - 02:52 PM (IST)

ਡਿਪਟੀ ਕਮਿਸ਼ਨਰ ਵੱਲੋਂ ਮੱਛਰਾਂ ਦੇ ਖ਼ਤਰੇ ਨੂੰ ਰੋਕਣ ਲਈ ਸਵੇਰੇ ਤੇ ਸ਼ਾਮ ਵੇਲੇ ਸਰਗਰਮੀ ਨਾਲ ਫੌਗਿੰਗ ਮੁਹਿੰਮ ਚਲਾਉਣ ਦੇ ਹੁਕਮ

ਮੋਹਾਲੀ (ਪਰਦੀਪ) : ਕਿਸੇ ਵੀ ਸਥਿਤੀ ਵਿੱਚ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਖ਼ਾਤਮੇ ਲਈ ਚੱਲ ਰਹੀ ਲੜਾਈ ਵਿੱਚ ਕੋਈ ਢਿੱਲ ਨਾ ਦਿੱਤੀ ਜਾਵੇ। ਇਹ ਗੱਲ ਆਖਦਿਆਂ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਜ਼ਿਲ੍ਹਾ ਸਿਹਤ ਵਿਭਾਗ, ਸਥਾਨਕ ਸਰਕਾਰਾਂ ਅਤੇ ਵੱਖ-ਵੱਖ ਵਿਭਾਗਾਂ ਨੂੰ ਮੱਛਰਾਂ ਦੇ ਖ਼ਤਰੇ ਨੂੰ ਰੋਕਣ ਲਈ ਸਰਗਰਮੀ ਨਾਲ ਫੌਗਿੰਗ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ।

ਇਸ ਤੋਂ ਇਲਾਵਾ ਉਨ੍ਹਾਂ ਪੁਲਸ ਵਿਭਾਗ, ਸਿਹਤ ਵਿਭਾਗ ਅਤੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਪੈਡਿੰਗ ਪਏ ਕੰਮਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੈਂਡਿੰਗ ਕੇਸਾਂ ਦੇ ਜਲਦ ਨਿਪਟਾਰੇ ਲਈ ਹਰ ਅਧਿਕਾਰੀ ਦੇ ਫੋਨ 'ਤੇ ਰੋਜ਼ਾਨਾ ਅਲਰਟ ਮੈਸਜ ਭੇਜਣ ਦੀ ਵਿਧੀ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਸਮ ਵਿੱਚ ਬਦਲਾਅ ਨਾਲ ਮੱਛਰਾਂ ਦਾ ਖ਼ਤਰਾ ਵੱਧ ਰਿਹਾ ਹੈ। ਇਸ ਲਈ ਉਨ੍ਹਾਂ ਕਿਹਾ ਕਿ ਘਰਾਂ ਦੀ ਫੌਗਿੰਗ ਅਤੇ ਘਰ-ਘਰ ਕੰਟੇਨਰ ਸਰਵੇਖਣ ਤੇਜ਼ ਕੀਤਾ ਜਾਵੇ, ਜਿੱਥੇ ਮੱਛਰਾਂ ਦਾ ਲਾਰਵਾ ਪਾਇਆ ਜਾਂਦਾ ਹੈ।

ਹਰੇਕ ਫੌਗਿੰਗ ਵਾਹਨ ਨੂੰ ਦਿਨ ਵਿੱਚ ਸਿਰਫ਼ ਇੱਕ ਵਾਰ ਚਾਲੂ ਕਰਨ ਦੀ ਬਜਾਏ, ਉਨ੍ਹਾਂ ਨੂੰ ਦੋ ਵਾਰ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਸਵੇਰ ਅਤੇ ਸ਼ਾਮ ਨੂੰ ਫੌਗਿੰਗ ਉਤੇ ਵੱਧ ਜ਼ੋਰ ਦਿੱਤਾ ਜਾਵੇ ਤਾਂ ਕਿ ਵੱਧ ਤੋਂ ਵੱਧ ਖੇਤਰਾਂ ਨੂੰ ਨਿਯਮਿਤ ਰੂਪ ਵਿੱਚ ਕਵਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਾਣੀ ਦੇ ਟੈਕਰਾਂ ਦੀ ਸਾਫ-ਸਫਾਈ ਕਰਵਾਈ ਜਾਵੇ ਅਤੇ ਪਾਣੀ ਦੇ ਸੈਂਪਲ ਇਕੱਤਰ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਨਾਲੀਆਂ ਦੇ ਨੇੜੇ ਮੈਡੀਸਨਲ ਪਾਊਡਰ ਦਾ ਛਿੜਕਾਅ ਕੀਤਾ ਜਾਵੇ ਅਤੇ ਸੰਘਣੀ ਆਬਾਦੀ ਵਾਲੇ ਇਲਾਕਿਆਂ, ਝੁੱਗੀਆਂ ਅਤੇ ਤੰਗ ਗਲੀਆਂ ਵਿੱਚ ਲਗਾਤਾਰ ਰੋਗਾਣੂ ਮੁਕਤ ਕਰਨ ਲਈ ਛਿੜਕਾਅ ਮੁਹਿੰਮ ਚਲਾਈ ਜਾਵੇ। 


author

Babita

Content Editor

Related News