ਸੜਕ ਕਿਨਾਰੇ ਪੀ.ਪੀ.ਈ. ਕਿੱਟਾਂ ਮਿਲਣ ਦੇ ਮਾਮਲੇ ''ਚ ਡਿਪਟੀ ਕਮਿਸ਼ਨਰ ਦੀ ਸਖ਼ਤ ਕਾਰਵਾਈ

Thursday, Aug 27, 2020 - 06:51 PM (IST)

ਸੜਕ ਕਿਨਾਰੇ ਪੀ.ਪੀ.ਈ. ਕਿੱਟਾਂ ਮਿਲਣ ਦੇ ਮਾਮਲੇ ''ਚ ਡਿਪਟੀ ਕਮਿਸ਼ਨਰ ਦੀ ਸਖ਼ਤ ਕਾਰਵਾਈ

ਭਵਾਨੀਗੜ੍ਹ (ਕਾਂਸਲ,ਵਿਕਾਸ, ਸੰਜੀਵ): ਸਬ-ਡਵੀਜ਼ਨ ਭਵਾਨੀਗੜ੍ਹ ਦੇ ਪਿੰਡ ਨਦਾਮਪੁਰ ਵਿਖੇ ਸੜਕ ਦੇ ਕਿਨਾਰੇ ਕੋਵਿਡ-19 ਦੌਰਾਨ ਵਰਤੀਆਂ ਗਈਆਂ ਪੀ.ਪੀ.ਈ. ਕਿੱਟਾਂ ਵੱਡੀ ਗਿਣਤੀ 'ਚ ਸੁੱਟੇ ਜਾਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵਲੋਂ ਸਾਵਧਾਨੀ ਨਾਲ ਇਸ ਨੂੰ ਬਾਇਓ ਮੈਡੀਕਲ ਵੇਸਟ ਵੈਨ ਰਾਹੀਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਟਿਕਾਣੇ ਲਗਵਾਉਣ ਦੇ ਨਾਲ-ਨਾਲ ਅਣਪਛਾਤੇ ਸ਼ਰਾਰਤੀ ਅਨਸਰਾਂ ਵਿਰੁੱਧ ਐੱਫ.ਆਈ.ਆਰ.ਵੀ ਦਰਜ ਕਰਵਾ ਦਿੱਤੀ ਹੈ।

ਇਹ ਵੀ ਪੜ੍ਹੋ: ਮੋਗਾ ਦੀ ਧੀ ਨੇ ਕੈਨੇਡਾ 'ਚ ਗੱਡੇ ਝੰਡੇ, ਪੁਲਸ ਮਹਿਕਮੇ 'ਚ ਦੇਵੇਗੀ ਆਪਣੀਆਂ ਸੇਵਾਵਾਂ

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਨੇ ਦੱਸਿਆ ਕਿ ਪੀ.ਪੀ.ਈ. ਕਿੱਟਾਂ ਮਿਲਣ ਦੀ ਸੂਚਨਾ ਮਿਲਦੇ ਹੀ ਐੱਸ.ਡੀ.ਐੱਮ. ਭਵਾਨੀਗੜ੍ਹ ਤੇ ਹੋਰਨਾਂ ਸਬੰਧਤ ਅਧਿਕਾਰੀਆਂ ਨੂੰ ਮੌਕੇ 'ਤੇ ਭੇਜ ਦਿੱਤਾ ਗਿਆ ਸੀ ਤਾਂ ਜੋ ਵਾਇਰਸ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਢਲੀ ਪੜਤਾਲ ਦੌਰਾਨ ਪਤਾ ਲੱਗਿਆ ਹੈ ਕਿ ਇਹ ਪੀ.ਪੀ.ਈ. ਕਿੱਟਾਂ ਕਿਸੇ ਬਾਹਰਲੇ ਜ਼ਿਲ੍ਹੇ 'ਚੋਂ ਮੈਡੀਕਲ ਵੇਸਟ ਇਕੱਠਾ ਕਰਨ ਵਾਲੀ ਗੱਡੀ ਦੇ ਕਰਿੰਦਿਆਂ ਵਲੋਂ ਜਾਣ-ਬੁੱਝ ਕੇ ਸੁੱਟੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਵਲੋਂ ਆਪਣੀ ਹਾਜ਼ਰੀ 'ਚ ਇਨ੍ਹਾਂ ਪੀ.ਪੀ.ਈ. ਕਿੱਟਾਂ ਨੂੰ ਨਸ਼ਟ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਭਵਾਨੀਗੜ੍ਹ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 269, 270 ਤੇ 188 ਦੇ ਨਾਲ-ਨਾਲ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਤਹਿਤ ਮਾਮਲ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Shyna

Content Editor

Related News