ਜਲੰਧਰ ਦੇ ਡੀ. ਸੀ. ਨੇ 20 ਜੂਨ ਨੂੰ PAP ’ਚ ਹੋਣ ਵਾਲੀ CM ਦੀ ਯੋਗਸ਼ਾਲਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Sunday, Jun 18, 2023 - 01:15 PM (IST)

ਜਲੰਧਰ ਦੇ ਡੀ. ਸੀ. ਨੇ 20 ਜੂਨ ਨੂੰ PAP ’ਚ ਹੋਣ ਵਾਲੀ CM ਦੀ ਯੋਗਸ਼ਾਲਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ (ਚੋਪੜਾ)–ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ਨੀਵਾਰ ਕਾਰਜਭਾਰ ਸੰਭਾਲਦੇ ਹੀ ਪਹਿਲਾਂ ਆਪਣੇ ਦਫ਼ਤਰ ਵਿਚ ਜ਼ਿਲ੍ਹੇ ਦੇ ਸਾਰੇ ਏ. ਡੀ. ਸੀਜ਼, ਐੱਸ. ਡੀ. ਐੱਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਪਰੰਤ ਡਿਪਟੀ ਕਮਿਸ਼ਨਰ ਨੇ 20 ਜੂਨ ਨੂੰ ਸਥਾਨਕ ਪੀ. ਏ. ਪੀ. ਗਰਾਊਂਡ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿਚ ਹੋਣ ਵਾਲੀ ਸੀ. ਐੱਮ. ਦੀ ਯੋਗਸ਼ਾਲਾ ਪ੍ਰੋਗਰਾਮ ਦੇ ਸਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਥਾਨਕ ਪ੍ਰਸ਼ਾਸਨਿਕ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੀ. ਐੱਮ. ਦੀ ਯੋਗਸ਼ਾਲਾ ਦਾ ਆਯੋਜਨ ਬੇਮਿਸਾਲ ਢੰਗ ਨਾਲ ਕਰਵਾਇਆ ਜਾਵੇਗਾ, ਜਿਸ ਵਿਚ ਹਜ਼ਾਰਾਂ ਸਵੈਮ-ਸੇਵਕ ਮਾਹਿਰਾਂ ਦੇ ਮਾਰਗਦਰਸ਼ਨ ਵਿਚ ਯੋਗਾ ਅਭਿਆਸ ਕਰਨਗੇ। ਆਯੋਜਨ ਨੂੰ ਸ਼ਾਨਦਾਰ ਬਣਾਉਣ ਲਈ ਸਾਰੇ ਅਧਿਕਾਰੀ ਲਗਨ ਨਾਲ ਕੰਮ ਕਰਨ।

ਇਹ ਵੀ ਪੜ੍ਹੋ: ਵਧੀਆ ਤਨਖ਼ਾਹ ਦਾ ਝਾਂਸਾ ਦੇ ਕੇ ਔਰਤ ਨੂੰ ਭੇਜਿਆ ਮਸਕਟ, ਫਿਰ ਅੱਗੇ ਜੋ ਹੋਇਆ ਸੁਣ ਨਹੀਂ ਹੋਵੇਗਾ ਯਕੀਨ

ਵਿਸ਼ੇਸ਼ ਸਾਰੰਗਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਆਯੋਜਨ ਨੂੰ ਸਫ਼ਲ ਬਣਾਉਣ ਲਈ ਕੋਈ ਕਮੀ ਨਾ ਛੱਡਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਉਂਕਿ ਮੁੱਖ ਮੰਤਰੀ ਇਸ ਵਿਸ਼ਾਲ ਆਯੋਜਨ ਵਿਚ ਸ਼ਾਮਲ ਹੋਣਗੇ, ਇਸ ਲਈ ਆਯੋਜਨ ਨੂੰ ਉਚਿਤ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇ, ਜੋ ਪੂਰੀ ਪ੍ਰਸ਼ਾਸਕੀ ਟੀਮ ਦੇ ਤਾਲਮੇਲ ਅਤੇ ਠੋਸ ਯਤਨਾਂ ਨਾਲ ਸੰਭਵ ਹੈ। ਡਿਪਟੀ ਕਮਿਸ਼ਨਰ ਨੇ ਵਾਲੰਟੀਅਰਾਂ ਲਈ ਰਿਫਰੈੱਸ਼ਮੈਂਟ, ਪਾਰਕਿੰਗ, ਪ੍ਰੋਗਰਾਮ ਸਥਾਨ ਤੋਂ ਸੁਚਾਰੂ ਦਾਖਲਾ ਅਤੇ ਨਿਕਾਸ, ਬੈਠਣ ਦਾ ਪ੍ਰਬੰਧ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਮੈਡੀਕਲ ਟੀਮਾਂ ਦੀ ਤਾਇਨਾਤੀ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਆਯੋਜਨ ਦੀ ਰੂਪ-ਰੇਖਾ ਦੀ ਸਮੀਖਿਆ ਕਰਕੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜੀਵਨ ਵਿਚ ਯੋਗਾ ਦੇ ਮਹੱਤਵ ਬਾਰੇ ਕਿਹਾ ਕਿ ਤੰਦਰੁਸਤ ਸਰੀਰ ਅਤੇ ਤੰਦਰੁਸਤ ਮਨ ਲਈ ਯੋਗਾ ਬਹੁਤ ਜ਼ਰੂਰੀ ਹੈ। ਯੋਗਾ ਦੀ ਪ੍ਰਾਚੀਨ ਜੀਵਨਸ਼ੈਲੀ ਸਾਡੇ ਸਭ ਲਈ ਵਰਦਾਨ ਸਾਬਿਤ ਹੋ ਸਕਦੀ ਹੈ। ਉਨ੍ਹਾਂ ਜਲੰਧਰ ਦੇ ਲੋਕਾਂ ਨੂੰ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਹਿੱਸਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ (ਰੂਰਲ ਡਿਵੈੱਲਪਮੈਂਟ) ਵਰਿੰਦਰਪਾਲ ਸਿੰਘ ਬਾਜਵਾ, ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਮਹਾਜਨ, ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈੱਲਪਮੈਂਟ) ਜਸਬੀਰ ਸਿੰਘ, ਐੱਸ. ਡੀ. ਐੱਮ. ਵਿਕਾਸ ਹੀਰਾ, ਬਲਬੀਰ ਰਾਜ ਸਿੰਘ, ਕੰਵਲਜੀਤ ਸਿੰਘ, ਅਮਨਪਾਲ ਸਿੰਘ, ਪਿੰਕੀ ਦੇਵੀ, ਰਿਸ਼ਭ ਬਾਂਸਲ, ਸੈਕਟਰੀ ਆਰ. ਟੀ. ਏ. ਬਲਜਿੰਦਰ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਰਮਨ ਸ਼ਰਮਾ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਪੁਨੀਤ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪਿਤਾ ਦਿਵਸ ਮੌਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਸਾਂਝੀ ਕੀਤੀ ਭਾਵੁਕ ਪੋਸਟ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News