ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਸ਼ਹੀਦ ਫੌਜੀ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

Thursday, Jun 18, 2020 - 02:07 PM (IST)

ਡਿਪਟੀ ਕਮਿਸ਼ਨਰ ਸੰਗਰੂਰ ਵੱਲੋਂ ਸ਼ਹੀਦ ਫੌਜੀ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਚੀਮਾ ਮੰਡੀ (ਗੋਇਲ) : ਭਾਰਤ ਅਤੇ ਚੀਨ ਦੇ ਬਾਰਡਰ 'ਤੇ ਫ਼ੌਜ ਦੇ ਜਵਾਨਾਂ 'ਚ ਹੋਈ ਝੜਪ ਦੌਰਾਨ ਸ਼ਹੀਦ ਹੋਏ ਇੱਥੋ 2 ਕਿਲੋਮੀਟਰ ਦੂਰ ਪਿੰਡ ਤੋਲਾਵਾਲ ਦੇ ਗੁਰਵਿੰਦਰ ਸਿੰਘ ਦੇ ਘਰ ਪੰਹੁਚੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਤੇ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਗਰਗ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਨਿਰਦੇਸ਼ਾਂ ਅਧੀਨ ਸ਼ਹੀਦ ਫ਼ੌਜੀ ਗੁਰਵਿੰਦਰ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੰਦੇ ਹਨ। ਇਸ ਮੌਕੇ ਐੱਸ. ਡੀ. ਐੱਮ. ਸੁਨਾਮ ਮਨਜੀਤ ਕੌਰ, ਪੁਲਸ ਥਾਣਾ ਚੀਮਾ ਤੋਂ ਐੱਸ. ਐੱਚ. ਓ. ਜਸਵੀਰ ਸਿੰਘ ਤੂਰ, ਸੀਨੀਅਰ ਅਕਾਲੀ ਆਗੂ ਰਜਿੰਦਰ ਦੀਪਾ, ਸਰਪੰਚ ਮੇਵਾ ਸਿੰਘ, ਸਾਬਕਾ ਸਰਪੰਚ ਤਰਸੇਮ ਸਿੰਘ ਤੋਲਾਵਾਲ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ : ਭਾਰਤ-ਚੀਨ ਫੌਜ 'ਚ ਹੋਈ ਝੜਪ ਦੌਰਾਨ ਜ਼ਿਲ੍ਹਾ ਸੰਗਰੂਰ ਦਾ ਫੌਜੀ ਗੁਰਵਿੰਦਰ ਸਿੰਘ ਹੋਇਆ ਸ਼ਹੀਦ

PunjabKesari

ਦੱਸਣਯੋਗ ਹੈ ਕਿ ਭਾਰਤ-ਚੀਨ ਫੌਜ 'ਚ ਹੋਈ ਝੜਪ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਤੋਲਾਵਾਲ ਦਾ ਫੌਜੀ ਗੁਰਵਿੰਦਰ ਸਿੰਘ ਸ਼ਹੀਦ ਹੋ ਗਿਆ। ਜਿਵੇਂ ਹੀ ਬੁਧਵਾਰ ਨੂੰ ਗੁਰਵਿੰਦਰ ਸਿੰਘ ਦੇ ਸ਼ਹੀਦ ਹੋਣ ਦੀ ਖ਼ਬਰ ਪਿੰਡ ਪੁੱਜੀ ਤਾਂ ਸਾਰੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਦੇਸ਼ ਦੀ ਖਾਤਰ ਸ਼ਹੀਦ ਹੋਇਆ ਗੁਰਵਿੰਦਰ ਸਿੰਘ ( 22) ਪੁੱਤਰ ਲਾਭ ਸਿੰਘ ਆਪਣੇ ਭਰਾ ਅਤੇ ਇੱਕ ਭੈਣ ਤੋਂ ਛੋਟਾ ਸੀ। ਢਾਈ ਕੁ ਸਾਲ ਪਹਿਲਾਂ ਫੌਜ 'ਚ ਭਰਤੀ ਹੋਏ ਗੁਰਵਿੰਦਰ ਸਿੰਘ ਦਾ ਭਰਾ ਅਤੇ ਭੈਣ ਵਿਆਹੇ ਹੋਏ ਸਨ। ਗੁਰਵਿੰਦਰ ਸਿੰਘ ਦੀ ਪਿੰਡ ਉਭਾਵਾਲ ਵਿਖੇ ਮੰਗਣੀ ਹੋਈ ਸੀ ਅਤੇ ਜਲਦ ਹੀ ਉਸ ਦਾ ਵਿਆਹ ਹੋਣ ਵਾਲਾ ਸੀ। ਗੁਰਵਿੰਦਰ ਸਿੰਘ 24 ਮਾਰਚ 2018 ਨੂੰ ਪੰਜਾਬ ਰੈਜੀਮੈਂਟ 'ਚ ਭਰਤੀ ਹੋਇਆ ਸੀ। ਗੁਰਵਿੰਦਰ ਸਿੰਘ ਦੀ ਦੇਸ਼ ਦੇ ਨਾ ਹੋਈ ਇਸ ਸ਼ਹਾਦਤ ਸਬੰਧੀ ਜਾਣਕਾਰੀ ਦਿੰਦਿਆਂ ਪਿਤਾ ਲਾਭ ਸਿੰਘ ਅਤੇ ਵੱਡੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਨਾਲ ਉਨ੍ਹਾਂ ਦੀ ਤਕਰੀਬਨ 22 ਦਿਨ ਪਹਿਲਾਂ ਗਲਬਾਤ ਹੋਈ ਸੀ ਅਤੇ ਉਹ ਪੂਰੇ ਹੌਂਸਲੇ 'ਚ ਸੀ।


author

Anuradha

Content Editor

Related News