ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਵੱਲੋਂ ਰਜਿਸਟਰਾਰ ਦਫ਼ਤਰਾਂ ''ਚ ਅਚਨਚੇਤ ਚੈਕਿੰਗ
Tuesday, Nov 26, 2024 - 02:12 PM (IST)
ਅੰਮ੍ਰਿਤਸਰ(ਨੀਰਜ)- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਾਕਸ਼ੀ ਸਾਹਨੀ ਨੇ ਅੱਜ ਸਵੇਰੇ ਅਚਨਚੇਤ ਰਜਿਸਟਰਾਰ ਦਫ਼ਤਰ ਅੰਮ੍ਰਿਤਸਰ ਇੱਕ, ਦੋ ਅਤੇ ਤਿੰਨ ਪਹੁੰਚ ਕੇ ਚੈਕਿੰਗ ਕੀਤੀ। ਉਨ੍ਹਾਂ ਨੇ ਇਸ ਮੌਕੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀ ਫੀਡਬੈਕ ਵੀ ਵਿਭਾਗ ਅਤੇ ਦਫਤਰਾਂ ਬਾਰੇ ਲਈ। ਇਸ ਤੋਂ ਇਲਾਵਾ ਉਨ੍ਹਾਂ ਨੇ ਕੱਲ੍ਹ ਹੋਈਆਂ ਰਜਿਸਟਰੀਆਂ ਦਾ ਰਿਕਾਰਡ ਵੇਖਿਆ ਅਤੇ ਹਦਾਇਤ ਕੀਤੀ ਕਿ ਰਜਿਸਟਰੀ ਉਸੇ ਦਿਨ ਦਸਤਖ਼ਤ ਕਰਕੇ ਮਾਲਕਾਂ ਦੇ ਹਵਾਲੇ ਕੀਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ । ਇਸ ਤੋਂ ਇਲਾਵਾ ਤੁਰੰਤ ਸਾਰੀਆਂ ਰਜਿਸਟਰੀਆਂ ਇੰਤਕਾਲ ਲਈ ਫਾਰਵਰਡ ਕੀਤੀਆਂ ਜਾਣ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ 'ਚ ਘਿਰੇ ਮੁਲਜ਼ਮ ਨੇ ਕਰ 'ਤੀ ਫਾਇਰਿੰਗ
ਇਸੇ ਦੌਰਾਨ ਉਨ੍ਹਾਂ ਨੇ ਕੱਲ੍ਹ ਰਜਿਸਟਰਾਰ ਦਫ਼ਤਰ 'ਚ ਪਹੁੰਚੇ ਜ਼ਿਲ੍ਹਾ ਵਾਸੀ ਸੁਖਵਿੰਦਰ ਕੌਰ ਜਿਨ੍ਹਾਂ ਨੇ ਕੱਲ੍ਹ ਕੋਈ ਲੀਜ ਕਰਵਾਈ ਸੀ, ਨੂੰ ਫੋਨ ਕਰਕੇ ਉਨ੍ਹਾਂ ਕੋਲੋਂ ਰਜਿਸਟਰਾਰ ਦਫ਼ਤਰ ਵਿੱਚ ਹੋਏ ਤਜ਼ਰਬੇ ਬਾਰੇ ਵੇਰਵੇ ਲਏ। ਡਿਪਟੀ ਕਮਿਸ਼ਨਰ ਨੇ ਵੇਖਿਆ ਕਿ ਰਜਿਸਟਰਾਰ ਦਫਤਰ ਵਿੱਚ ਲੱਗੀ ਡਿਸਪਲੇ ਜਿਸ ਉੱਤੇ ਰਜਿਸਟਰੀ ਕਰਵਾਉਣ ਆਏ ਲੋਕਾਂ ਨੂੰ ਨੰਬਰ ਦਿੱਤਾ ਜਾਂਦਾ ਹੈ, ਖ਼ਰਾਬ ਸੀ ਤਾਂ ਉਨ੍ਹਾਂ ਨੇ ਤੁਰੰਤ ਹੀ ਇਸ ਨੂੰ ਬਦਲਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਰਿਕਾਰਡ ਸਾਂਭਣ ਲਈ ਜ਼ਰੂਰੀ ਅਲਮਾਰੀਆਂ ਆਦਿ ਦੀ ਘਾਟ ਨੂੰ ਵੇਖਦੇ ਹੋਏ ਇਸ ਦੀ ਮੰਗ ਪੇਸ਼ ਕਰਨ ਲਈ ਕਿਹਾ।
ਇਹ ਵੀ ਪੜ੍ਹੋ-ਠੰਡ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ
ਡਿਪਟੀ ਕਮਿਸ਼ਨਰ ਨੇ ਇਹ ਵੀ ਵੇਖਿਆ ਕਿ ਰਜਿਸਟਰਾਰ ਦਫ਼ਤਰ ਦੇ ਬਾਹਰ ਵਾਟਰ ਕੂਲਰ ਹੈ ਪਰ ਅੰਦਰ ਵਾਟਰ ਕੂਲਰ ਨਹੀਂ ਹੈ, ਇਸ ਦੀ ਲੋੜ ਵੀ ਉਨ੍ਹਾਂ ਪੂਰੀ ਕਰਨ ਲਈ ਹਦਾਇਤ ਕੀਤੀ ਗਈ। ਉਨ੍ਹਾਂ ਸੰਬੰਧਿਤ ਤਹਿਸੀਲਦਾਰਾਂ ਨੂੰ ਕਿਹਾ ਕਿ ਤੁਸੀਂ ਲੋਕਾਂ ਦੀ ਲੋੜ ਲਈ ਜੋ ਵੀ ਕੰਮ ਜਾਂ ਮੰਗ ਰੱਖੋਗੇ, ਉਹ ਪੂਰੀ ਕੀਤੀ ਜਾਵੇਗੀ ਪਰ ਲੋਕਾਂ ਨੂੰ ਰਜਿਸਟਰਾਰ ਦਫ਼ਤਰ ਵਿੱਚ ਖੱਜਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਮਾਲ ਅਫ਼ਸਰ ਸਰਦਾਰ ਨਵਕੀਰਤ ਸਿੰਘ, ਤਹਿਸੀਲਦਾਰ ਜਗਸੀਰ ਸਿੰਘ, ਤਹਿਸੀਲਦਾਰ ਹਰਕਰਨ ਸਿੰਘ ਅਤੇ ਤਹਿਸੀਲਦਾਰ ਰਾਜਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਲਾਲ ਚੂੜੇ ਵਾਲੀ ਕੁੜੀ ਦੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 2 ਜਣਿਆਂ ਦੀ ਮੌਤ, ਬੇਹੱਦ ਖੌਫ਼ਨਾਕ ਤਸਵੀਰਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8