ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਅੱਜ: ਜ਼ਿਲਾ ਚੋਣ ਅਫ਼ਸਰ

01/13/2018 12:23:51 PM

ਹੁਸ਼ਿਆਰਪੁਰ (ਘੁੰਮਣ)— ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਵਿਪੁਲ ਉੱਜਵਲ ਨੇ ਦੱਸਿਆ ਕਿ ਯੋਗਤਾ ਮਿਤੀ 1-1-2018 ਦੇ ਆਧਾਰ 'ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 13 ਜਨਵਰੀ ਨੂੰ ਜ਼ਿਲੇ ਦੇ ਸਮੂਹ ਪੋਲਿੰਗ ਸਟੇਸ਼ਨਾਂ ਅਤੇ ਬੂਥ ਲੈਵਲ ਅਫਸਰਾਂ ਰਾਹੀਂ ਕੀਤੀ ਜਾਵੇਗੀ। ਇਹ ਵੋਟਰ ਸੂਚੀ ਆਮ ਜਨਤਾ ਦੀ ਜਾਣਕਾਰੀ ਲਈ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਅਤੇ ਜ਼ਿਲਾ ਚੋਣ ਦਫਤਰ ਵਿਖੇ ਉਪਲੱਬਧ ਹੋਵੇਗੀ। ਜੇਕਰ ਕੋਈ ਵਿਅਕਤੀ ਆਪਣਾ ਨਾਂ ਵੋਟਰ ਸੂਚੀ ਵਿਚ ਚੈੱਕ ਕਰਨਾ ਚਾਹੁੰਦਾ ਹੈ ਤਾਂ ਉਹ ਮੁੱਖ ਚੋਣ ਅਫਸਰ ਪੰਜਾਬ ਦੀ ਵੈੱਬਸਾਈਟ 'ਤੇ ਵੀ ਚੈੱਕ ਕਰ ਸਕਦਾ ਹੈ। ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਵੱਲੋਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ 15 ਨਵੰਬਰ 2017 ਨੂੰ ਡਰਾਫਟ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਵੱਲੋਂ ਕੀਤੀ ਗਈ ਸੀ। 
ਇਸ ਡਰਾਫਟ ਵੋਟਰ ਸੂਚੀ 'ਤੇ 15 ਦਸੰਬਰ ਤੱਕ ਦਾਅਵੇ/ਇਤਰਾਜ਼ ਪ੍ਰਾਪਤ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਦਾਅਵੇ/ਇਤਰਾਜ਼ਾਂ ਦਾ ਨਿਪਟਾਰਾ ਕਰਨ ਉਪਰੰਤ ਜ਼ਿਲੇ ਵਿਚ 18937 ਵੋਟਰਾਂ ਦੀਆਂ ਨਵੀਆਂ ਵੋਟਾਂ ਬਣਾਈਆਂ ਗਈਆਂ ਹਨ ਅਤੇ 16621 ਵੋਟਰਾਂ ਦੀਆਂ ਵੋਟਾਂ ਮੌਤ ਹੋਣ ਕਾਰਨ ਜਾਂ ਰਿਹਾਇਸ਼ ਤਬਦੀਲ ਹੋਣ ਕਾਰਨ ਕੱਟ ਦਿੱਤੀਆਂ ਗਈਆਂ ਹਨ, ਜਦਕਿ 4603 ਵੋਟਾਂ ਦੇ ਵੇਰਵੇ ਦਰੁੱਸਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਨਵੀਆਂ ਬਣੀਆਂ ਵੋਟਾਂ ਅਤੇ ਕਟੌਤੀ ਉਪਰੰਤ ਜ਼ਿਲੇ ਦੇ ਕੁੱਲ ਵੋਟਰਾਂ ਦੀ ਗਿਣਤੀ 12,13,480 ਹੋ ਗਈ ਹੈ।  


Related News