ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

Saturday, Aug 12, 2017 - 01:51 AM (IST)

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਜਲਾਲਾਬਾਦ,   (ਸੇਤੀਆ, ਨਾਗਪਾਲ,ਲੀਲਾਧਰ)-  ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵੱਲੋਂ ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਸੰਭਾਵਿਤ ਹੜ੍ਹ ਪ੍ਰਭਾਵੀ ਖੇਤਰਾਂ ਦੇ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰ ਦੇ ਪਿੰਡਾਂ 'ਚ ਪਾਣੀ ਦੀ ਸਥਿਤੀ ਅਜੇ ਤੱਕ ਅੰਡਰ ਕੰਟਰੋਲ ਹੈ ਤੇ ਕੋਈ ਖਤਰਾ ਨਹੀਂ ਹੈ ਪਰ ਫਿਰ ਵੀ ਉਨ੍ਹਾਂ ਅਧਿਕਾਰੀਆਂ ਨੂੰ ਹੜ੍ਹ ਰੋਕਣ ਸੰਬੰਧੀ ਅਗਾਊਂ ਪ੍ਰਬੰਧਾਂ ਬਾਰੇ ਹਦਾਇਤਾਂ ਦਿੰਦਿਆਂ ਕਿਹਾ ਕਿ ਆਉਣ ਵਾਲੀ ਮੌਨਸੂਨ ਨੂੰ ਮੁੱਖ ਰੱਖਦਿਆਂ ਪ੍ਰਬੰਧਾਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ।  ਡਿਪਟੀ ਕਮਿਸ਼ਨਰ ਨੇ ਦੌਰੇ ਦੌਰਾਨ ਦੱਸਿਆ ਕਿ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਤਹਿਸੀਲਦਾਰ ਕੰਪਲੈਕਸ ਫਾਜ਼ਿਲਕਾ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜੋ ਕਿ 24 ਘੰਟੇ ਖੁੱਲ੍ਹਾ ਰਹੇਗਾ ਤੇ ਸੰਕਟ ਦੀ ਘੜੀ ਵਿਚ ਲੋੜਵੰਦ ਲੋਕ ਕਿਸੇ ਵੀ ਸਮੇਂ ਇਸ 'ਤੇ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਵਿਖੇ ਹੜ੍ਹਾਂ ਦੀ ਸਥਿਤੀ ਨੂੰ ਵੇਖਦਿਆਂ ਟੋਲ ਫ੍ਰੀ ਨੰਬਰ 01638-262153 ਵੀ ਚਾਲੂ ਕੀਤਾ ਗਿਆ ਹੈ ਤੇ ਇਸ 'ਤੇ ਵੀ ਲੋੜ ਪੈਣ 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਸਮੇਂ ਐੱਸ. ਡੀ. ਐੱਮ. ਫਾਜ਼ਿਲਕਾ ਬਲਬੀਰ ਰਾਜ ਸਿੰਘ, ਜਨ ਸਿਹਤ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਵਿੰਦਰ ਕੁਮਾਰ ਤੋਂ ਇਲਾਵਾ ਪੰਚਾਇਤ ਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। 


Related News