ਹੁਸ਼ਿਆਰਪੁਰ: ਪੇਪਰ ਮਿਲ ਦੇ ਡਿਪਟੀ ਮੈਨੇਜਰ ਨੇ ਖੁਦ ਨੂੰ ਮਾਰੀ ਗੋਲੀ

Monday, Feb 17, 2020 - 06:24 PM (IST)

ਹੁਸ਼ਿਆਰਪੁਰ: ਪੇਪਰ ਮਿਲ ਦੇ ਡਿਪਟੀ ਮੈਨੇਜਰ ਨੇ ਖੁਦ ਨੂੰ ਮਾਰੀ ਗੋਲੀ

ਹੁਸ਼ਿਆਰਪੁਰ (ਅਮਰੀਕ)— ਗੜ੍ਹਸ਼ੰਕਰ ਦੇ ਪੇਪਰ ਮਿਲ ਦੇ ਡਿਪਟੀ ਮੈਨੇਜਰ ਸੁਰਜੀਤ ਪਾਲ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਦੇ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਸੂਤਰਾਂ ਮੁਤਾਬਕ ਮ੍ਰਿਤਕ ਹੁਸ਼ਿਆਰਪੁਰ ਦੇ ਪਿੰਡ ਲਸੇੜਾ ਦਾ ਵਾਸੀ ਸੀ। ਸੂਤਰਾਂ ਮੁਤਾਬਕ ਮਿਲ ਪ੍ਰਸ਼ਾਸਨ ਵੱਲੋਂ ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕੋਈ ਜਾਣਕਾਰੀ ਸਾਂਝੀ ਕਰ ਰਹੇ ਹਨ। ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।


author

shivani attri

Content Editor

Related News