ਅਸਤੀਫ਼ਾ ਦੇਣ ਮਗਰੋਂ ਡਿਪਟੀ ਮੇਅਰ ਬੰਟੀ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਕੀਤੀ ਮੁਲਾਕਾਤ, ਕੀਤਾ ਵੱਡਾ ਖ਼ੁਲਾਸਾ

Thursday, Aug 04, 2022 - 06:33 PM (IST)

ਅਸਤੀਫ਼ਾ ਦੇਣ ਮਗਰੋਂ ਡਿਪਟੀ ਮੇਅਰ ਬੰਟੀ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਕੀਤੀ ਮੁਲਾਕਾਤ, ਕੀਤਾ ਵੱਡਾ ਖ਼ੁਲਾਸਾ

ਜਲੰਧਰ- ਕਾਂਗਰਸ ਤੋਂ ਅਸਤੀਫ਼ਾ ਦੇ ਚੁਕੇ ਜਲੰਧਰ ਦੇ ਡਿਪਟੀ ਮੇਅਰ ਹਰਸਿਮਰਨਜੀਨ ਸਿੰਘ ਬੰਟੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਵੱਡਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮਾਰਟ ਸਿਟੀ ਪ੍ਰਾਜੈਕਟ ਦੌਰਾਨ ਵੱਡੇ ਪੱਧਰ 'ਤੇ ਘਪਲਾ ਕੀਤਾ ਗਿਆ। ਉਨ੍ਹਾਂ ਕਿਹਾ ਜਨਤਾ ਦੀ ਭਲਾਈ ਲਈ ਦਿੱਤੇ ਪੈਸਿਆਂ ਨਾਲ ਅਫ਼ਸਰਾਂ ਅਤੇ ਕਰਮਚਾਰੀਆਂ ਨੇ ਆਪਣੀਆਂ ਜੇਬ੍ਹਾਂ ਭਰੀਆਂ ਹਨ।

ਇਹ ਵੀ ਪੜ੍ਹੋ: ਡੇਢ ਸਾਲਾ ਬੱਚੇ ਦੇ ਰੋਣ ਤੋਂ ਖ਼ਫ਼ਾ ਹੋਏ ਵਿਅਕਤੀ ਦਾ ਸ਼ਰਮਨਾਕ ਕਾਰਾ, ਪਹਿਲਾਂ ਤੋੜੀ ਲੱਤ ਫਿਰ ਦਿੱਤੀ ਰੂਹ ਕੰਬਾਊ ਮੌਤ

ਇਸ ਦੌਰਾਨ ਉਨ੍ਹਾਂ ਨੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਨਾਰਥ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਸਮਾਰਟ ਸਿਟੀ ਪ੍ਰਾਜੈਕਟ 'ਚ ਹੋਏ ਘਪਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਕੁੰਵਰ ਵਿਜੇ ਪ੍ਰਤਾਪ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਹੈ ਕਿ ਜਲੰਧਰ ਨਗਰ ਨਿਗਮ ਅਤੇ ਸਮਾਰਟ ਸਿਟੀ ਪ੍ਰਾਜੈਕਟ 'ਚ ਹੋਏ ਘਪਲਿਆਂ ਦੇ ਦੋਸ਼ੀਆਂ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਬਿੱਲ ਮੁਆਫ਼ੀ ਨੂੰ ਲੈ ਕੇ ਉਮੀਦਾਂ ’ਤੇ ਫਿਰਿਆ ਪਾਣੀ: ਜ਼ਿਆਦਾਤਰ ਖ਼ਪਤਕਾਰਾਂ ਨੂੰ ਨਹੀਂ ਮਿਲ ਸਕੇਗਾ ਲਾਭ
ਜ਼ਿਕਰਯੋਗ ਹੈ ਕਿ ਜਲੰਧਰ ਨਗਰ ਨਿਗਮ ਵਿਚ ਕਾਂਗਰਸ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਦੇ ਅਸਤੀਫ਼ੇ ਨੂੰ ਲੈ ਕੇ ਮੰਗਲਵਾਰ ਪਾਰਟੀ ਵਿਚ ਸਾਰਾ ਦਿਨ ਸਿਆਸਤ ਹੁੰਦੀ ਰਹੀ। ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਜਿੱਥੇ ਇਕ ਪਾਸੇ ਦਾਅਵਾ ਕੀਤ ਕਿ ਮੈਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 2 ਵਾਰ ਅਸਤੀਫ਼ਾ ਸੌਂਪ ਚੁੱਕਿਆ ਹਾਂ, ਦੂਜੇ ਪਾਸੇ ਰਾਜਾ ਵੜਿੰਗ ਨੇ ਚਿੱਠੀ ਜਾਰੀ ਕਰਦਿਆਂ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ਾਂ ਵਿਚ 6 ਸਾਲ ਲਈ ਬੰਟੀ ਨੂੰ ਪਾਰਟੀ ਵਿਚੋਂ ਕੱਢ ਦਿੱਤਾ।

ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਦੇ ਅਸਤੀਫ਼ੇ ਨੂੰ ਲੈ ਕੇ ਕਾਫ਼ੀ ਰੌਚਕ ਸਿਆਸਤ ਚੱਲਦੀ ਰਹੀ। ਡਿਪਟੀ ਮੇਅਰ ਨੇ ਮੰਗਲਵਾਰ ਸਵੇਰੇ 11 ਵਜੇ ਕਾਂਗਰਸ ਤੋਂ ਆਪਣਾ ਅਸਤੀਫ਼ਾ ਮੀਡੀਆ ਨੂੰ ਰਿਲੀਜ਼ ਕੀਤਾ। ਅਸਤੀਫ਼ਾ ਮੀਡੀਆ ਵਿਚ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਪਲਟਵਾਰ ਕਰਦਿਆਂ ਡਿਪਟੀ ਮੇਅਰ ਬੰਟੀ ਨੂੰ ਦੁਪਹਿਰ 1 ਵਜੇ 6 ਸਾਲ ਲਈ ਪਾਰਟੀ ਵਿਚੋਂ ਕੱਢਣ ਦਾ ਐਲਾਨ ਕਰ ਦਿੱਤਾ। ਬੰਟੀ ’ਤੇ ਇਹ ਕਾਰਵਾਈ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੀ ਸ਼ਿਕਾਇਤ ’ਤੇ ਹੋਈ ਹੈ। ਬੰਟੀ ਨੂੰ ਪਾਰਟੀ ਵਿਚੋਂ ਕੱਢਣ ਵਾਲੀ ਚਿੱਠੀ ’ਤੇ 1 ਤਾਰੀਖ਼ ਪਈ ਹੋਈ ਹੈ। ਦੱਸਿਆ ਜਾਂਦਾ ਹੈ ਕਿ ਬੰਟੀ ਨੂੰ ਇਹ ਪਤਾ ਸੀ ਕਿ ਰਿੰਕੂ ਦੇ ਦਬਾਅ ਵਿਚ ਉਨ੍ਹਾਂ ਖ਼ਿਲਾਫ਼ ਕਾਰਵਾਈ ਹੋ ਸਕਦੀ ਹੈ, ਇਸ ਲਈ ਉਨ੍ਹਾਂ ਆਪਣਾ ਅਸਤੀਫ਼ਾ ਪਹਿਲਾਂ ਹੀ ਰਾਜਾ ਵੜਿੰਗ ਨੂੰ ਦੇ ਦਿੱਤਾ ਸੀ। ਬੰਟੀ ਅਤੇ ਰਿੰਕੂ ਵਿਚਕਾਰ ਕਾਫ਼ੀ ਸਮੇਂ ਤੋਂ ਖਿੱਚੋਤਾਣ ਚਲਦੀ ਆ ਰਹੀ ਹੈ। ਰਿੰਕੂ ਨੇ ਰਾਜਾ ਵੜਿੰਗ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਸੀ ਕਿ ਵਿਧਾਨ ਸਭਾ ਚੋਣਾਂ ਵਿਚ ਬੰਟੀ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ, ਸਗੋਂ ਆਮ ਆਦਮੀ ਪਾਰਟੀ ਲਈ ਕੰਮ ਕਰਦੇ ਰਹੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, MSP ’ਤੇ ਮੂੰਗੀ ਦੀ ਖ਼ਰੀਦ ਦੀ ਮਿਤੀ ਵਧਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News