ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

Tuesday, Jun 29, 2021 - 10:56 PM (IST)

ਜਲੰਧਰ ਦੇ ਡਿਪਟੀ ਕਤਲ ਕਾਂਡ ’ਚ ਨਵਾਂ ਮੋੜ, ਦਵਿੰਦਰ ਬੰਬੀਹਾ ਗਰੁੱਪ ਨੇ ਲਈ ਜ਼ਿੰਮੇਵਾਰੀ

ਜਲੰਧਰ (ਸੁਧੀਰ, ਵੈੱਬ ਡੈਸਕ) : ਜਲੰਧਰ ਦੇ ਗੋਪਾਲ ਨਗਰ ’ਚ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਗਏ ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੇ ਕਤਲ ਕਾਂਡ ਵਿਚ ਨਵਾਂ ਮੋੜ ਆ ਗਿਆ ਹੈ। ਦਰਅਸਲ ਸੋਸ਼ਲ ਮੀਡੀਆ ’ਤੇ ਇਕ ਕਥਿਤ ਪੋਸਟ ਵਾਇਰਲ ਹੋ ਰਹੀ ਹੈ, ਜਿਸ ਵਿਚ ਗੈਂਗਸਟਰ ਗਰੁੱਪ ਦਵਿੰਦਰ ਬੰਬੀਹਾ ਨੇ ਡਿਪਟੀ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁੱਕ ਉੱਪਰ ਇਕ ਪੋਸਟ ਜਾਰੀ ਕਰਕੇ ਇਸ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਲਿਖਿਆ ਹੈ ਕਿ ਸੁਖਮੀਤ ਸਿੰਘ ਡਿਪਟੀ ਦਾ ਕਤਲ ਪੁਨੀਤ ਵੱਲੋਂ ਕੀਤਾ ਗਿਆ ਹੈ ਕਿਉਂਕਿ ਡਿਪਟੀ ਸਾਡੇ ਖ਼ਿਲਾਫ਼ ਚੱਲਦਾ ਸੀ ਅਤੇ ਸਾਡੇ ਵਿਰੋਧੀਆਂ ਨੂੰ ਸਾਡੀਆਂ ਖ਼ਬਰਾਂ ਦਿੰਦਾ ਸੀ, ਕਈ ਵਾਰ ਸਮਝਾਉਣ ਦੇ ਬਾਵਜੂਦ ਵੀ ਜਦੋਂ ਡਿਪਟੀ ਨਹੀਂ ਸਮਝਿਆ ਤਾਂ ਅਸੀਂ ਉਸ ਨੂੰ ਮਾਰ ਦਿੱਤਾ। ਆਪਣੀ ਪੋਸਟ ਵਿਚ ਦਵਿੰਦਰ ਬੰਬੀਹਾ ਗਰੁੱਪ ਨੇ ਆਪਣੇ ਵਿਰੋਧੀਆਂ ਨੂੰ ਵੀ ਚਿਤਾਵਨੀ ਦਿੱਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ’ਤੇ ਵੱਡੇ ਖ਼ੁਲਾਸਾ, ਵਟਸਐਪ ’ਤੇ ਫਾਈਨਲ ਹੁੰਦੀਆਂ ਹਨ ਕੁੜੀਆਂ

ਉਧਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਪੋਸਟ ਬਾਰੇ ਡੀ. ਐੱਸ. ਪੀ. ਗੁਰਮੀਤ ਸਿੰਘ ਇਨਵੈਸਟੀਗੇਸ਼ਨ ਦਾ ਆਖਣਾ ਹੈ ਕਿ ਹੋ ਸਕਦਾ ਹੈ ਕਿ ਪੁਲਸ ਜਾਂਚ ਨੂੰ ਪ੍ਰਭਾਵਤ ਕਰਨ ਲਈ ਅਜਿਹੀ ਪੋਸਟ ਵਾਇਰਲ ਕੀਤੀ ਗਈ ਹੋਵੇ, ਫਿਲਹਾਲ ਪੁਲਸ ਵਲੋਂ ਇਸ ਮਾਮਲੇ ਵਿਚ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕੀਤੀ ਜਾ ਰਹੀ ਹੈ, ਫਿਲਹਾਲ ਅਜੇ ਇਸ ਪੋਸਟ ਬਾਰੇ ਕੁੱਝ ਵੀ ਨਹੀਂ ਕਿਹਾ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਨਵਾਂਗਰਾਓਂ ਪ੍ਰਾਪਰਟੀ ਡੀਲਰ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਪੁਲਸ ਮੁਲਾਜ਼ਮ ਦੀ ਸ਼ਮੂਲੀਅਤ ਨੇ ਉਡਾਏ ਹੋਸ਼

ਦੱਸਣਯੋਗ ਹੈ ਕਿ ਸਥਾਨਕ ਗੋਪਾਲ ਨਗਰ ਸਥਿਤ ਨਵੀਂ ਦਾਣਾ ਮੰਡੀ ਨੇੜੇ ਮਿੱਕੀ ਅਗਵਾ ਕਾਂਡ ’ਚ ਨਾਮਜ਼ਦ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਹੱਤਿਆ ਕਾਂਡ ’ਚ ਪੁਲਸ ਦੇ ਹੱਥ ਕਈ ਅਹਿਮ ਸੁਰਾਗ ਵੀ ਲੱਗੇ ਹਨ। ਆਸ ਪ੍ਰਗਟ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ’ਚ ਕਮਿਸ਼ਨਰੇਟ ਪੁਲਸ ਇਸ ਕੇਸ ਸਬੰਧੀ ਜਲਦ ਖ਼ੁਲਾਸਾ ਕਰ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਡਿਪਟੀ ਕਤਲ ਕਾਂਡ ਦੇ ਤਾਰ ਕਪੂਰਥਲਾ ਚੌਂਕ ਨੇੜੇ ਹੋਏ ਇਕ ਹੋਰ ਮਰਡਰ ਕੇਸ ਨਾਲ ਜੁੜ ਰਹੇ ਹਨ।

ਇਹ ਵੀ ਪੜ੍ਹੋ : ਹੁਣ ਮੋਹਾਲੀ ਦੇ ਸਪਾ ਸੈਂਟਰ ’ਚ ਕੁੜੀ ਨਾਲ ਬਾਲਾਤਕਾਰ, ਇੰਟਰਵਿਊ ਅਤੇ ਟ੍ਰੇਨਿੰਗ ਬਹਾਨੇ ਲੁੱਟੀ ਪੱਤ

ਸੂਤਰਾਂ ਮੁਤਾਬਕ ਲਗਭਗ 2 ਸਾਲ ਪਹਿਲਾਂ ਕਪੂਰਥਲਾ ਚੌਂਕ ਨੇੜੇ ਇਕ ਨੌਜਵਾਨ ਦੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਅਤੇ ਉਸ ਮਾਮਲੇ ’ਚ ਡਿਪਟੀ ਪੀੜਤ ਪਰਿਵਾਰ ਨਾਲ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਕਰਨ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਪੈਰਵੀ ਕਰ ਰਿਹਾ ਸੀ, ਜਿਸ ਕਾਰਨ ਉਸ ਨੂੰ ਕਥਿਤ ਤੌਰ ’ਤੇ ਧਮਕੀਆਂ ਵੀ ਮਿਲ ਰਹੀਆਂ ਸਨ। ਫਿਲਹਾਲ ਪੁਲਸ ਵਲੋਂ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕਾਰਾਂ ਦੀ ਰੇਸ ਦੌਰਾਨ ਰਾਏਕੋਟ ’ਚ ਵਾਪਰਿਆ ਵੱਡਾ ਹਾਦਸਾ, ਵੇਖਦੇ ਹੀ ਵੇਖਦੇ ਵਿੱਛ ਗਏ ਸੱਥਰ (ਤਸਵੀਰਾਂ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News