ਜਲੰਧਰ ’ਚ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਲਹਿਰਾਇਆ ਤਿਰੰਗਾ

08/15/2023 6:49:24 PM

ਜਲੰਧਰ : ਜਲੰਧਰ ਸ਼ਹਿਰ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਮਨਾਇਆ ਗਿਆ। ਇਸ ਮੌਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਸਪੀਕਰ ਨੇ ਜਿੱਥੇ ਸੁਤੰਤਰਤਾ ਦਿਵਸ ’ਤੇ ਤਿਰੰਗਾ ਲਹਿਰਾਇਆ, ਉੱਥੇ ਹੀ ਪੰਜਾਬ ਪੁਲਸ, ਹੋਮ ਗਾਰਡਜ਼ ਅਤੇ ਐੱਨ.ਸੀ.ਸੀ. ਦੀਆਂ ਟੁਕੜੀਆਂ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਡਿਪਟੀ ਸਪੀਕਰ ਨੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਆਜ਼ਾਦੀ ਦਿਵਸ ਮੌਕੇ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। 

ਇਹ ਵੀ ਪੜ੍ਹੋ : ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਸ ਦੇ ਅਧਿਕਾਰੀਆਂ ਦੇ ਨਾਵਾਂ ਦਾ ਐਲਾਨ

ਡਿਪਟੀ ਸਪੀਕਰ ਇਸ ਮੌਕੇ ਸਰਕਾਰੀ ਕਰਮਚਾਰੀਆਂ, ਅਧਿਕਾਰੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਵਧੀਆ ਕੰਮ ਲਈ ਸਨਮਾਨਿਤ ਵੀ ਕੀਤਾ। 

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ, ਇਸ ਤਾਰੀਖ਼ ਦੀ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News