ਹਲਕੇ ਦੇ ਵਿਕਾਸ ਕਾਰਜ ਪੂਰੇ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ : ਭੱਟੀ

04/06/2018 5:31:53 PM

ਬੁਢਲਾਡਾ (ਬਾਂਸਲ) : ਪੰਜਾਬ ਸਰਕਾਰ ਵੱਲੋਂ ਬੁਢਲਾਡਾ ਹਲਕੇ ਦੇ ਅਧੂਰੇ ਪਏ ਵਿਕਾਸ ਕਾਰਜ ਜਲਦ ਪੂਰੇ ਕਰਕੇ ਇਸ ਨੂੰ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਹ ਸ਼ਬਦ ਅੱਜ ਇੱਥੇ ਇਕ ਨਿੱਜੀ ਸਮਾਰੋਹ 'ਚ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਕਹੇ। ਉਨ੍ਹਾਂ ਕਿਹਾ ਕਿ ਉਹ ਹਲਕੇ ਦੀ ਸਥਿਤੀ ਨੂੰ ਲੈ ਕੇ ਬਹੁਤ ਸਮੇਂ ਤੋਂ ਜਾਣੂ ਹਨ ਕਿਉਂਕਿ ਉਨ੍ਹਾਂ ਦਾ ਪਹਿਲਾਂ ਵੀ ਇਸ ਇਲਾਕੇ ਨਾਲ ਪੁਰਾਣਾ ਸੰਬੰਧ ਹੈ।|ਉਨ੍ਹਾਂ ਕਿਹਾ ਕਿ ਪਿਛਲੇ ਲਗਭਗ 20-25 ਸਾਲਾਂ ਤੋਂ ਹਲਕੇ ਅੰਦਰ ਵਿਕਾਸ ਦੀ ਸਥਿਤੀ 'ਚ ਕੋਈ ਖਾਸ ਤਬਦੀਲੀ ਨਹੀਂ ਆਈ ਬਲਕਿ ਸੜਕਾਂ ਦੀ ਹਾਲਤ ਕਾਫੀ ਖਸਤਾ ਹੋ ਚੁੱਕੀ ਹੈ ਅਤੇ ਸੀਵਰੇਜ ਅਤੇ ਗਲੀਆਂ ਨਾਲੀਆਂ ਦੇ ਕੰਮ ਵੀ ਅਧੂਰੇ ਪਏ ਹਨ|ਅਤੇ ਉਹ ਜਲਦ ਹੀ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾ ਕੇ ਇਸ ਸਥਿਤੀ ਤੋਂ ਜਾਣੂ ਕਰਵਾਉਣਗੇ। ਇਸ ਮੌਕੇ ਬਲਾਕ ਪ੍ਰਧਾਨ ਤੀਰਥ ਸਿੰਘ ਸਵੀਟੀ, ਜ਼ਿਲਾ ਪ੍ਰੀਸ਼ਦ ਮੈਂਬਰ ਖੇਮ ਸਿੰਘ ਜਟਾਣਾ, ਮਹਿਲਾ ਪ੍ਰਧਾਨ ਸੁਰਿੰਦਰ ਕੌਰ ਬੱਛੂਆਣਾ ਆਦਿ ਹਾਜ਼ਰ ਸਨ।