ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਪਾਏ ਗਏ ਕੋਰੋਨਾ ਪਾਜ਼ੇਟਿਵ

Sunday, Aug 16, 2020 - 09:00 PM (IST)

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵੀ ਪਾਏ ਗਏ ਕੋਰੋਨਾ ਪਾਜ਼ੇਟਿਵ

ਫਰੀਦਕੋਟ - ਪੰਜਾਬ 'ਚ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। 69 ਸਾਲਾ ਅਜਾਇਬ ਸਿੰਘ ਭੱਟੀ ਮਲੋਟ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਹਨ ਤੇ ਉਨ੍ਹਾਂ ਨੇ ਬੀਤੇ ਕੱਲ ਫਰੀਦਕੋਟ ਜ਼ਿਲ੍ਹੇ 'ਚ ਤਿਰੰਗਾ ਲਹਿਰਾਇਆ ਸੀ।
ਉਹ ਜ਼ਿਲ੍ਹੇ ਦੇ ਕਈ ਸੀਨੀਅਰ ਅਧਿਕਾਰੀਆਂ ਦੇ ਸੰਪਰਕ 'ਚ ਆਏ ਸੀ ਜਿਸ ਕਾਰਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਟਰੇਸਿੰਗ ਸ਼ੁਰੂ ਕਰ ਦਿੱਤੀ ਹੈ।  


author

Bharat Thapa

Content Editor

Related News