ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ, ਸਰਹੱਦ ਪਾਰ ਜੁੜੀਆਂ ਮਾਮਲੇ ਦੀਆਂ ਤਾਰਾਂ
Friday, Nov 11, 2022 - 11:53 AM (IST)
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਡੀ. ਐੱਸ. ਪੀ. ਗੁਰਚਰਨ ਸਿੰਘ ਧਾਲੀਵਾਲ ਨੂੰ (ਡਿਪਟੀ ਸੁਪਰਡੈਂਟ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਡਿਪਟੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ ਗੈਂਗਸਟਰਾਂ, ਹਵਾਲਾਤੀਆਂ ਅਤੇ ਨਸ਼ਾ ਤਸਕਰਾਂ ਨੂੰ ਕਥਿਤ ਤੌਰ 'ਤੇ ਮੋਬਾਇਲ ਤੇ ਸਿਮ ਕਾਰਡ ਮੁਹੱਈਆ ਕਰਵਾਉਣ ਦੇ ਬਦਲੇ ਉਨ੍ਹਾਂ ਕੋਲੋਂ ਮੋਟੀ ਰਕਮ ਵਸੂਲਣ ਦੇ ਦੋਸ਼ਾਂ ਤਹਿਤ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਐੱਸ. ਐੱਚ. ਓ. ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਕਤਲ ਕੀਤੇ ਗਏ ਡੇਰਾ ਪ੍ਰੇਮੀ ਦੇ ਭਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕੀਤਾ ਵੱਡਾ ਖ਼ੁਲਾਸਾ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜਦੋਂ ਥਾਣਾ ਫਿਰੋਜ਼ਪੁਰ ਦੀ ਪੁਲਸ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠਾਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਜਦੋਂ ਉਹ ਫਿਰੋਜ਼ਪੁਰ ਸ਼ਹਿਰ ਦੇ ਬਗਦਾਦੀ ਗੇਟ ਕੋਲ ਪਹੁੰਚੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੇਂਦਰੀ ਜੇਲ੍ਹ ਦਾ ਡੀ. ਐੱਸ. ਪੀ. ਗੁਰਚਰਨ ਸਿੰਘ ਧਾਲੀਵਾਲ ਜੋ ਕਿ ਜੇਲ੍ਹ 'ਚ ਡਿਪਟੀ ਸੁਪਰਡੈਂਟ ਵਜੋਂ ਤਾਇਨਾਤ ਹੈ, ਜੇਲ੍ਹ ਅੰਦਰ ਆਪਣੇ ਸਟਾਫ਼ ਨਾਲ ਮਿਲ ਕੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੱਡੇ ਪੱਧਰ ’ਤੇ ਮੋਬਾਈਲ ,ਸਿਮ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਵੱਲੋਂ ਜੇਲ੍ਹ ਦੇ ਅੰਦਰ ਮੋਬਾਈਲ ਨੰਬਰ 96466 85719 ਅਤੇ 9914187049 ਦੀ ਵਰਤੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਡੇਰਾ ਪ੍ਰੇਮੀ ਕਤਲਕਾਂਡ 'ਤੇ ਤਰੁਣ ਚੁੱਘ ਨੇ ਘੇਰੀ ਮਾਨ ਸਰਕਾਰ, ਕਿਹਾ- ਪੰਜਾਬ ਬਣਿਆ ਅਪਰਾਧ ਦੀ ਰਾਜਧਾਨੀ
ਇਸ ਤੋਂ ਇਲਾਵਾ ਪੁਲਸ ਨੂੰ ਇਹ ਵੀ ਸੂਚਨਾ ਮਿਲੀ ਸੀ ਕਿ ਡੀ. ਐੱਸ. ਪੀ. ਗੁਰਚਰਨ ਸਿੰਘ ਵੱਲੋਂ ਗੈਂਗਸਟਰਾਂ, ਦਹਿਸ਼ਤਗਰਦਾਂ ਅਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਜੇਲ੍ਹ ਅੰਦਰ ਡਰੋਨ ਰਾਹੀਂ ਬਾਹਰਲੇ ਸੂਬਿਆਂ ਅਤੇ ਸਰਹੱਦ ਪਾਰੋਂ ਮੋਬਾਈਲ ਅਤੇ ਨਸ਼ੀਲੇ ਪਦਾਰਥ ਮੰਗਵਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ 'ਚ ਵਿੱਚ ਬੰਦ ਹਵਾਲਾਤੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਡੀ. ਐੱਸ. ਪੀ. ਗੁਰਚਰਨ ਸਿੰਘ ਵੱਲੋਂ 20/25 ਦਿਨ ਪਹਿਲਾਂ 5 ਮੋਬਾਈਲ ਫੋਨ ਦਿੱਤੇ ਗਏ ਹਨ, ਜਿਸ ਦੇ ਬਦਲੇ ਵੱਡੇ ਪੱਧਰ 'ਤੇ ਪੈਸੇ ਲਏ ਗਏ ਸਨ। ਐੱਸ. ਐੱਸ. ਪੀ. ਲਾਂਬਾ ਨੇ ਦੱਸਿਆ ਕਿ ਡੀ. ਐੱਸ. ਪੀ. ਨੂੰ ਜਾਣਕਾਰੀ ਮਿਲਣ 'ਤੇ ਤਰੁੰਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।