ਡੇਰਾ ਬਾਬਾ ਮੁਰਾਦ ਸ਼ਾਹ ਜੀ ਦੇ ਸਮਰਥਕਾਂ ਨੇ ਨਕੋਦਰ-ਨੂਰਮਹਿਲ ਰੋਡ ਕੀਤੀ ਜਾਮ, ਰੱਖੀ ਇਹ ਮੰਗ
Sunday, Sep 05, 2021 - 03:16 PM (IST)
ਜਲੰਧਰ (ਸੋਨੂੰ)— ਡੇਰਾ ਬਾਬਾ ਮੁਰਾਦ ਸ਼ਾਹ ਜੀ ਦੇ ਸਮਰਥਕਾਂ ਨੇ ਨਕੋਦਰ ਨੂਰਮਹਿਲ ਰੋਡ ਜਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਈਂ ਲਾਡੀ ਸ਼ਾਹ ਜੀ ਦੇ ਭਗਤ ਹਾਂ ਅਤੇ ਜੋ ਪੰਜਾਬੀ ਗਾਇਕ ਗੁਰਦਾਸ ਮਾਨ ਨੇ ਕਿਹਾ ਕਿ ਉਸ ਦੇ ਲਈ ਉਨ੍ਹਾਂ ਨੇ ਮੁਆਫ਼ੀ ਵੀ ਮੰਗ ਲਈ ਪਰ ਫਿਰ ਵੀ ਉਨ੍ਹਾਂ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਮੰਗ ਹੈ ਕਿ ਸਾੲੀਂ ਲਾਡੀ ਸ਼ਾਹ ਜੀ ਨੂੰ ਅਪਸ਼ਬਦ ਕਹਿਣ ’ਤੇ ਹੁਣ ਸਿੱਖ ਨੇਤਾ ਪਰਮਜੀਤ ਸਿੰਘ ਅਕਾਲੀ ’ਤੇ ਵੀ ਕੇਸ ਦਰਜ ਕੀਤਾ ਜਾਵੇ।

ਜਾਣਕਾਰੀ ਮੁਤਾਬਕ ਡੇਰਾ ਬਾਬਾ ਮੁਰਾਦ ਸ਼ਾਹ ਜੀ ਦੇ ਸਮਰਥਕਾਂ ਨੇ ਦੱਸਿਆ ਕਿ ਜਦੋਂ ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਸਾਈਂ ਲਾਡੀ ਸ਼ਾਹ ਜੀ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਗਿਆ ਸੀ ਤਾਂ ਸਿੱਖ ਸੰਗਠਨਾਂ ਨੇ ਇਸ ਦਾ ਜੰਮ ਕੇ ਵਿਰੋਧ ਕੀਤਾ ਸੀ। ਵਿਰੋਧ ਕਰਦੇ ਹੋਏ ਉਨ੍ਹਾਂ ਨੇ ਜਲੰਧਰ-ਦਿੱਲੀ ਨੈਸ਼ਨਲ ਹਾਈਵੇਅ ’ਤੇ ਵੀ ਜਾਮ ਲਗਾਇਆ ਸੀ। ਇਸੇ ਦੌਰਾਨ ਸਿੱਖ ਨੇਤਾ ਪਰਮਜੀਤ ਸਿੰਘ ਅਕਾਲੀ ਨੇ ਉਨ੍ਹਾਂ ਦੇ ਡੇਰੇ ਦੇ ਲਾਡੀ ਸ਼ਾਹੀ ਜੀ ਨੂੰ ਅਪਸ਼ਬਦ ਕਹੇ ਸਨ। ਡੇਰਾ ਸਮਰਥਕਾਂ ਦੀ ਮੰਗ ਹੈ ਕਿ ਜੇਕਰ ਗੁਰਦਾਸ ਮਾਨ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੇਸ ਦਰਜ ਕੀਤਾ ਗਿਆ ਸੀ ਤਾਂ ਹੁਣ ਪਰਮਜੀਤ ਸਿੰਘ ਅਕਾਲੀ ’ਤੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੇਸ ਦਰਜ ਹੋਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਗੈਂਗਸਟਰਾਂ ਤੇ ਮਾਫ਼ੀਆ ਦਾ ਰਾਜ, ਸਰਕਾਰ ਤੇ ਪੁਲਸ ਅਪਰਾਧ ਰੋਕਣ ’ਚ ਅਸਫ਼ਲ : ਅਸ਼ਵਨੀ ਸ਼ਰਮਾ

ਅੰਮ੍ਰਿਤਸਰ ਤੋਂ ਆਏ ਇਕ ਭਗਤ ਸੰਤੋਖ ਸਿੰਘ ਨੇ ਦੱਸਿਆ ਕਿ ਅੱਜ ਤਾਂ ਅਸੀਂ ਥੋੜ੍ਹੇ ਹੀ ਲੋਕ ਧਰਨੇ ’ਤੇ ਬੈਠੇ ਹਾਂ ਪਰ ਜੇਕਰ ਪਰਮਜੀਤ ਸਿੰਘ ’ਤੇ ਮਾਮਲਾ ਦਰਜ ਨਹੀਂ ਕੀਤਾ ਗਿਆ ਤਾਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਕਰੋੜਾਂ ਸਾਈਂ ਲਾਡੀ ਸ਼ਾਹ ਜੀ ਦੇ ਭਗਤ ਬੈਠੇ ਹੋਏ ਹਨ, ਉਨ੍ਹਾਂ ਨੂੰ ਨਾਲ ਲੈ ਕੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ ਜਾਮ ਵੀ ਲਗਾਇਆ ਜਾਵੇਗਾ, ਜਿਸ ਨੂੰ ਪ੍ਰਸ਼ਾਸਨ ਵੀ ਨਹੀਂ ਸੰਭਾਲ ਸਕੇਗਾ।
ਸਮਰਥਕਾਂ ਨੇ ਕਿਹਾ ਕਿ ਪਿਛਲੇ 10 ਦਿਨਾਂ ਤੋਂ ਅਸੀਂ ਪ੍ਰਸ਼ਾਸਨ ਨੂੰ ਮੰਗ ਕਰ ਰਹੇ ਹਾਂ ਅਤੇ ਅਸੀਂ ਐੱਸ. ਐੱਸ. ਪੀ. ਨਵੀਨ ਸਿੰਗਲਾ ਨੂੰ ਇਕ ਸ਼ਿਕਾਇਤ ਵੀ ਦਿੱਤੀ ਸੀ, ਜਿਸ ’ਚ ਕਿਹਾ ਗਿਆ ਸੀ ਕਿ ਪਰਮਜੀਤ ਸਿੰਘ ਅਕਾਲੀ ’ਤੇ ਮਾਮਲਾ ਦਰਜ ਕੀਤਾ ਜਾਵੇ ਕਿਉਂਕਿ ਨਕੋਦਰ ’ਚ ਅਨੇਕਾਂ ਦੀਵਾਰਾਂ ’ਤੇ ਸਾੲੀਂ ਜੀ ਦੇ ਬਾਰੇ ਗਲਤ ਸ਼ਬਦਾਵਲੀ ਲਿਖੀ ਗਈ ਹੈ, ਜੋਕਿ ਅਸੀਂ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਪ੍ਰਸ਼ਾਸਨ ਨੂੰ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਪਰਮਜੀਤ ਸਿੰਘ ਅਕਾਲੀ ’ਤੇ ਮਾਮਲਾ ਦਰਜ ਕਰਕੇ ਐੱਫ.ਆਈ.ਆਰ ਦਿੱਤੀ ਜਾਵੇ, ਨਹੀਂ ਤਾਂ ਅਸੀਂ ਇੰਝ ਹੀ ਸੜਕਾਂ ’ਤੇ ਬੈਠੇ ਰਹਾਂਗਾ।
ਇਹ ਵੀ ਪੜ੍ਹੋ: ਹੁਸ਼ਿਆਰਪੁਰ: ਪਤੀ ਵੱਲੋਂ ਪਤਨੀ ਦਾ ਕਤਲ, ਖ਼ੁਦ ਫੋਨ ਕਰਕੇ ਸਾਲੇ ਨੂੰ ਦਿੱਤੀ ਕਤਲ ਦੀ ਜਾਣਕਾਰੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
