ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ ਵੱਡਾ ਫ਼ੈਸਲਾ

Wednesday, Aug 19, 2026 - 06:52 PM (IST)

ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ ਵੱਡਾ ਫ਼ੈਸਲਾ

ਨਕੋਦਰ (ਪਾਲੀ)- 21 ਤਾਰੀਖ਼ ਨੂੰ ਪੰਜਾਬ ਬੰਦ ਹੋਣ ਨੂੰ ਲੈ ਕੇ ਡੇਰਾ ਬਾਬਾ ਮੁਰਾਦ ਸ਼ਾਹ ਵਿਖੇ ਦੋ ਦਿਨ ਚੱਲਣ ਵਾਲੇ ਸਲਾਨਾ ਮੇਲੇ ਸਬੰਧੀ ਵੱਡਾ ਫ਼ੈਸਲਾ ਲਿਆ ਗਿਆ ਹੈ। ਦਰਅਸਲ ਡੇਰਾ ਬਾਬਾ ਮੁਰਾਦ ਸ਼ਾਹ ਜੀ ਟਰੱਸਟ ਵੱਲੋਂ ਸਾਰੀ ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ ਮਿਤੀ 21-08-2026 ਨੂੰ ਪੰਜਾਬ ਬੰਦ ਦੀ ਕਾਲ ਹੋਣ ਕਰਕੇ ਬਾਬਾ ਮੁਰਾਦ ਸ਼ਾਹ ਜੀ ਦਾ 66ਵਾਂ ਸਲਾਨਾ ਮੇਲਾ  20-08-2026 ਅਤੇ 21-08-2026 ਮਨਾਇਆ ਜਾਣਾ ਸੀ, ਜੋਕਿ ਹੁਣ ਸਿਰਫ਼ 20-08-2026 ਨੂੰ ਹੀ ਮਨਾਇਆ ਜਾਵੇਗਾ। ਮਿਤੀ 21-08-2026 ਨੂੰ ਮੇਲੇ ਦੀ ਕੋਈ ਵੀ ਰਸਮ/ਸਟੇਜ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ। ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ। 

ਇਹ ਵੀ ਪੜ੍ਹੋ: ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ ਦੌਰ ਦੇ ਸੁਣੋ ਅਣਸੁਣੇ ਕਿੱਸੇ

ਜ਼ਿਕਰਯੋਗ ਹੈ ਕਿ ਕੌਮੀ ਇਨਸਾਫ਼ ਮੋਰਚੇ ਨਾਲ ਜੁੜੀਆਂ ਸਹਿਯੋਗੀ ਜਥੇਬੰਦੀਆਂ ਨੇ ਆਪਣੇ ਸਮਰਥਕਾਂ ਖ਼ਿਲਾਫ਼ ਕਥਿਤ ਪੁਲਸ ਕਾਰਵਾਈ, ਮਾਮਲੇ ਦਰਜ ਕਰਨ ਅਤੇ ਬੰਦੀ ਸਿੰਘਾਂ ਦੀ ਲਗਾਤਾਰ ਨਜ਼ਰਬੰਦੀ ਦੇ ਵਿਰੋਧ 'ਚ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੋਰਚੇ ਨਾਲ ਸਬੰਧਤ ਜਥੇਬੰਦੀਆਂ ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਬੰਦ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹੇਗਾ।

PunjabKesari

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ ਦੇ ਖੋਲ੍ਹੇ ਫਲੱਡ ਗੇਟ, BBMB ਦੀ ਵੱਡੀ ਚਿਤਾਵਨੀ

ਬਾਜ਼ਾਰ ਤੇ ਸਕੂਲ-ਕਾਲਜ ਰਹਿਣਗੇ ਬੰਦ, ਆਵਾਜਾਈ ਰਹੇਗੀ ਠੱਪ
ਪੰਜਾਬ ਬੰਦ ਦੌਰਾਨ ਬਾਜ਼ਾਰ ਤੇ ਜਨਤਕ ਆਵਾਜਾਈ ਬੰਦ ਰਹੇਗੀ। ਸਕੂਲ ਅਤੇ ਕਾਲਜ ਵੀ ਬੰਦ ਦੇ ਸੱਦੇ ਤਹਿਤ ਬੰਦ ਰਹਿਣਗੇ। ਜਥੇਬੰਦੀਆਂ ਨੇ ਇਹ ਵੀ ਐਲਾਨ ਕੀਤਾ ਕਿ ਬੰਦ ਸਮੇਂ ਸੜਕੀ ਆਵਾਜਾਈ ਰੋਕੀ ਜਾਵੇਗੀ। ਉਨ੍ਹਾਂ ਸਰਕਾਰ ਨੂੰ ਰੇਲ ਸੇਵਾਵਾਂ ਰੋਕਣ ਦੀ ਵੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ, ਇਸ ਨੂੰ ਧਿਆਨ 'ਚ ਰੱਖਦਿਆਂ ਸੱਤ ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ।

ਐਮਰਜੈਂਸੀ ਸੇਵਾਵਾਂ ਨੂੰ ਛੋਟ
ਪੰਜਾਬ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੋਟ ਰਹੇਗੀ। ਹਸਪਤਾਲ ਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਹਵਾਈ ਅੱਡਿਆਂ ਵੱਲ ਜਾਣ ਵਾਲੇ ਲੋਕਾਂ, ਪ੍ਰੀਖਿਆਵਾਂ 'ਚ ਸ਼ਾਮਲ ਹੋਣ ਵਾਲਿਆਂ ਅਤੇ ਵਿਆਹ ਸਮਾਗਮਾਂ 'ਚ ਜਾਣ ਵਾਲੇ ਲੋਕਾਂ ਨੂੰ ਵੀ ਆਵਾਜਾਈ ਦੀ ਇਜਾਜ਼ਤ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News