ਡੇਰਾ ਬਾਬਾ ਨਾਨਕ ’ਚ ATM ਨੂੰ ਨਿਸ਼ਾਨਾ ਬਣਾਉਣ ਆਏ ਲੁਟੇਰੇ ਸੀ.ਸੀ.ਟੀ.ਵੀ. ਕੈਮਰੇ ’ਚ ਹੋਏ ਕੈਦ

Saturday, Sep 25, 2021 - 06:04 PM (IST)

ਡੇਰਾ ਬਾਬਾ ਨਾਨਕ ’ਚ ATM ਨੂੰ ਨਿਸ਼ਾਨਾ ਬਣਾਉਣ ਆਏ ਲੁਟੇਰੇ ਸੀ.ਸੀ.ਟੀ.ਵੀ. ਕੈਮਰੇ ’ਚ ਹੋਏ ਕੈਦ

ਗੁਰਦਾਸਪੁਰ (ਗੁਰਪ੍ਰੀਤ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ’ਚ ਬੀਤੀ ਦੇਰ ਰਾਤ ਕੁਝ ਅਣਪਛਾਤੇ ਲੁਟੇਰਿਆਂ ਵਲੋਂ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਦੇ ਨਜ਼ਦੀਕ ਸਥਿਤ ਬੈਂਕ ਦੇ ਇਕ ਏ.ਟੀ.ਐੱਮ. ਨੂੰ ਨਿਸ਼ਾਨਾ ਬਣਾ ਕੇ ਲੁੱਟ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ’ਚ ਬੈਂਕ ਅਧਿਕਾਰੀਆ ਦਾ ਕਹਿਣਾ ਹੈ ਕਿ ਜਦ ਉਨ੍ਹਾਂ ਨੂੰ ਇਸ ਬਾਬਤ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਵੀ ਦੇ ਦਿੱਤੀ। ਬੈਂਕ ਦੇ ਅਧਿਕਾਰੀਆਂ ਵਲੋਂ ਜਦੋਂ ਏ.ਟੀ.ਐੱਮ. ਦੀ ਜਾਂਚ ਕੀਤੀ ਗਈ, ਤਾਂ ਪੱਤਾ ਲੱਗਾ ਕਿ ਲੁਟੇਰਿਆਂ ਦੀ ਕੋਸ਼ਿਸ਼ ਨਾਕਾਮ ਰਹੀ ਹੈ। ਏ.ਟੀ.ਐੱਮ. ’ਚ ਕੈਸ਼ ਸਹੀ ਸਲਾਮਤ ਹੈ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਦੇਸ਼ ’ਚ ਰਹਿੰਦੀ ਫੇਸਬੁੱਕ ਫਰੈਂਡ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ

ਉਨ੍ਹਾਂ ਦੱਸਿਆ ਕਿ ਲੁਟੇਰਿਆਂ ਵਲੋਂ ਏ.ਟੀ.ਐੱਮ. ਮਸ਼ੀਨ ਦੀ ਭਨਤੋੜ ਕੀਤੀ ਗਈ ਅਤੇ ਉਥੇ ਮਜੂਦ ਇਕ ਸੀ.ਸੀ.ਟੀ.ਵੀ. ਕੈਮਰਾ ਵੀ ਤੋੜਿਆ ਗਿਆ। ਲੁੱਟ ਕਰਨ ਆਏ ਲੁਟੇਰੇ ਕੈਮਰੇ ’ਚ ਕੈਦ ਹੋ ਗਏ ਹਨ। ਬੈਂਕ ਅਧਿਕਾਰੀਆਂ ਨੇ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼ ਪੁਲਸ ਨੂੰ ਦੇ ਦਿੱਤੀ ਹੈ। ਉਧਰ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਥਾਣਾ ਇੰਚਾਰਜ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲਾ ਦਰਜ ਕਰ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਮੌਤ ਤੋਂ ਡੇਢ ਮਹੀਨੇ ਬਾਅਦ ਕਬਰ ’ਚੋਂ ਕੱਢਣੀ ਪਈ ਗਰਭਵਤੀ ਦੀ ਲਾਸ਼,ਹੈਰਾਨ ਕਰ ਦੇਵੇਗਾ ਗੁਰਦਾਸਪੁਰ ਦਾ ਇਹ ਮਾਮਲਾ


author

rajwinder kaur

Content Editor

Related News