ਡੇਰਾ ਬਾਬਾ ਨਾਨਕ ''ਚ 19 ਸਤੰਬਰ ਨੂੰ ਹੋਵੇਗੀ ਕੈਬਨਿਟ ਮੀਟਿੰਗ

09/16/2019 5:27:54 PM

ਡੇਰਾ ਬਾਬਾ ਨਾਨਕ : ਸੁਲਤਾਰਪੁਰ ਲੋਧੀ ਤੋਂ ਬਾਅਦ ਹੁਣ ਅਗਲੀ ਕੈਬਨਿਟ ਮੀਟਿੰਗ ਡੇਰਾ ਬਾਬਾ ਨਾਨਕਾ ਵਿਖੇ ਹੋਵੇਗੀ। ਕਰਤਾਰਪੁਰ ਸਾਹਿਬ ਲਾਂਘੇ ਦੀ ਉਸਾਰੀ ਅਤੇ 19 ਸਤੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਕੈਬਨਿਟ ਦੀ ਮੀਟਿੰਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਇਥੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਲੈਂਡ ਪੋਰਟ ਅਥਾਰਟੀ ਦੇ ਅਧਿਕਾਰੀ ਅਖਿਲ ਸਕਸੈਨਾ, ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਅ ਜਤਿੰਦਰ ਸਿੰਘ ਤੇ ਪੁਲਸ ਪ੍ਰਸਾਸ਼ਨ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਇਸ ਮੌਕੇ ਲੈਂਡ ਪੋਰਟ ਅਥਾਰਟੀ ਦੇ ਅਧਿਕਾਰੀ ਅਖਿਲ ਸਕਸੈਨਾ ਨੇ ਦੱਸਿਆ ਕਿ 31 ਅਕਤੂਬਰ ਤੱਕ ਕਰਤਾਰਪੁਰ ਕੋਰੀਡੋਰ ਦੇ ਟਰਮੀਨਲ ਦਾ ਕੰਮ ਮੁਕੰਮਲ ਹੋ ਜਾਵੇਗਾ ਜਦਕਿ ਨੈਸ਼ਨਲ ਹਾਈਵੇ ਅਥਾਰਟੀ ਦੇ ਜਤਿੰਦਰ ਸਿੰਘ ਅਨੁਸਾਰ 30 ਸਤੰਬਰ ਨੂੰ ਸੜਕ ਬਨਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ।

ਇਸ ਤੋਂ ਇਲਾਵਾ ਵਿਪੁਲ ਉਜਵਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਏ.ਡੀ.ਸੀ. ਰਮਨ ਕੋਛੜ ਅਤੇ ਐੱਸ.ਐੱਸ.ਪੀ. ਬਟਾਲਾ ਉਪਿੰਦਰ ਜੀਤ ਸਿੰਘ ਘੁੰਮਣ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ 19 ਸਤੰਬਰ ਦੀ ਡੇਰਾ ਬਾਬਾ ਨਾਨਕ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੀਟਿੰਗ ਦੀਆਂ ਚੱਲ ਰਹੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਬਾਰੇ ਦੱਸਿਆ ਅਤੇ ਜਿਸ ਸਥਾਨ ਤੇ ਇਹ ਮੀਟਿੰਗ ਹੋਣੀ ਹੈ, ਉਸ ਸਥਾਨ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਬਾਬਾ ਸੁਖਦੀਪ ਸਿੰਘ ਬੇਦੀ ਤੋਂ ਇਲਾਵਾ ਪ੍ਰਸਾਸ਼ਨਿਕ ਅਧਿਕਾਰੀ ਵੀ ਹਾਜਰ ਸਨ।


Baljeet Kaur

Content Editor

Related News