ਡੇਰਾ ਬਾਬਾ ਨਾਨਕ ''ਚ ਕੈਬਨਿਟ ਮੀਟਿੰਗ ਸਬੰਧੀ ਤਿਆਰੀਆਂ ਮੁਕੰਮਲ
Wednesday, Sep 18, 2019 - 03:58 PM (IST)

ਡੇਰਾ ਬਾਬਾ ਨਾਨਕ (ਗੁਰਪ੍ਰੀਤ) : 19 ਸਤੰਬਰ ਨੂੰ ਡੇਰਾ ਬਾਬਾ ਨਾਨਕ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਲੈ ਕੇ ਹੋਣ ਜਾ ਰਹੀ ਪੰਜਾਬ ਕੈਬਨਿਟ ਮੀਟਿੰਗ ਨੂੰ ਲੈ ਕੇ ਗੁਰਦਾਸਪੁਰ ਜ਼ਿਲਾ ਪ੍ਰਸ਼ਾਸਨ ਵਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ. ਵਿਪੁਲ ਉਜਵਲ ਨੇ ਦੱਸਿਆ ਕਿ ਕੱਲ ਹੋਣ ਜਾ ਰਹੀ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਪੰਜਾਬ ਦੇ ਸਾਰੇ ਮੰਤਰੀ ਹਿੱਸਾ ਲੈਣਗੇ। ਮੀਟਿੰਗ ਲਈ ਸਥਾਨਕ ਆਨਾਜ ਮੰਡੀ 'ਚ ਪੰਡਾਲ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਭ ਤੋਂ ਪਹਿਲਾਂ ਇਥੇ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣਗੇ ਤੇ ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਕਸਬਾ 'ਚ ਹੀ ਕੈਬਨਿਟ ਮੀਟਿੰਗ ਕਰਨਗੇ।