ਡੇਰਾ ਬਾਬਾ ਨਾਨਕ ''ਚ ਤਿਰੰਗਾ ਲਹਿਰਾਉਣ ਦਾ ਕੰਮ ਸ਼ੁਰੂ

Thursday, Sep 26, 2019 - 06:13 PM (IST)

ਡੇਰਾ ਬਾਬਾ ਨਾਨਕ ''ਚ ਤਿਰੰਗਾ ਲਹਿਰਾਉਣ ਦਾ ਕੰਮ ਸ਼ੁਰੂ

ਗੁਰਦਾਸਪੁਰ (ਵਿਨੋਦ) : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਅਤੇ ਡੇਰਾ ਬਾਬਾ ਨਾਨਕ 'ਚ ਇੰਟੀਗ੍ਰੇਟੇਡ ਚੈੱਕ ਪੋਸਟ ਉਪਰ 300 ਮੀਟਰ ਉੱਚਾ ਪੋਲ ਲਾ ਕੇ ਉਸ 'ਤੇ 30 ਫੁੱਟ ਲੰਬਾ ਅਤੇ 20 ਫੁੱਟ ਚੌੜਾ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਇਸ ਸਬੰਧੀ ਕੰਮ ਵੱਡੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਬੇਸ਼ੱਕ ਇਸ ਉੱਚੇ ਪੋਲ ਨੂੰ ਲਗਾਉਣ ਲਈ ਨੀਂਹ ਪੱਥਰ ਤਾਂ 20 ਸਤੰਬਰ ਨੂੰ ਰੱਖ ਦਿੱਤਾ ਗਿਆ ਸੀ, ਜਦਕਿ ਕੰਮ ਹੁਣ ਵੱਡੀ ਪੱਧਰ 'ਤੇ ਸ਼ੁਰੂ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਇੰਟੀਗ੍ਰੇਟੇਡ ਚੈੱਕ ਪੋਸਟ 'ਤੇ ਰਾਸ਼ਟਰੀ ਝੰਡੇ ਨੂੰ ਵਿਧੀਗਤ ਲਹਿਰਾਉਣ ਦੀ ਰਸਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਦਾ ਕੀਤੀ ਜਾਵੇਗੀ। ਦੂਸਰੇ ਪਾਸੇ ਡੇਰਾ ਬਾਬਾ ਨਾਨਕ ਅਤੇ ਉਸ ਦੇ ਸਾਹਮਣੇ ਪਾਕਿਸਤਾਨ ਇਲਾਕੇ 'ਚ ਕਰਤਾਰਪੁਰ ਲਾਂਘੇ ਦਾ ਕੰਮ ਉਚ ਪੱਧਰ 'ਤੇ ਚੱਲ ਰਿਹਾ ਹੈ ਅਤੇ ਸਾਰੇ ਕੰਮ ਨੂੰ 30 ਅਕਤੂਬਰ ਤੱਕ ਪੂਰਾ ਕਰਨ ਦਾ ਟੀਚਾ ਨਿਧਾਰਤ ਕੀਤਾ ਗਿਆ ਹੈ।


author

Baljeet Kaur

Content Editor

Related News