ਦੂਰ ਹੋਈ ਕਰਤਾਰਪੁਰ ਲਾਂਘੇ ਦੇ ਨਿਰਮਾਣ ਵਿਚਾਲੇ ਆਈ ਰੁਕਾਵਟ
Thursday, Jul 04, 2019 - 05:16 PM (IST)
ਡੇਰਾ ਬਾਬਾ ਨਾਨਕ (ਗੁਰਪ੍ਰੀਤ) : ਕਰਤਾਰਪੁਰ ਲਾਂਘੇ ਦੇ ਨਿਰਮਾਣ ਦੇ ਰਾਸਤੇ 'ਚ ਦਰਗਾਹ ਤੇ ਮੰਦਰ ਦੇ ਆਉਣ ਕਾਰਨ ਨਿਰਮਾਣ ਦਾ ਕੰਮ ਰੋਕ ਦਿੱਤਾ ਗਿਆ ਸੀ। ਬੀਤੇ ਕੁਝ ਦਿਨ ਪਹਿਲਾਂ ਪ੍ਰਸ਼ਾਸਨ ਨੇ ਦਰਗਾਹ ਨੂੰ ਰਸਤੇ ਤੋਂ ਹਟਾ ਦਿੱਤਾ ਸੀ ਪਰ ਮੰਦਰ ਦੇ ਪ੍ਰਬੰਧਕਾਂ ਨਾਲ ਮੀਟਿੰਗ ਦਾ ਸਮਾਂ ਤੈਅ ਕੀਤਾ ਗਿਆ ਸੀ। ਇਹ ਮੀਟਿੰਗ ਅੱਜ ਡੇਰਾ ਬਾਬਾ ਨਾਨਕ ਦੇ ਸੱਚ ਖੰਡ ਮੰਡੀ ਸਾਹਿਬ 'ਚ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਮੰਦਰ ਪ੍ਰਬੰਧਕਾਂ 'ਚ ਇਕ ਬੰਦ ਕਮਰੇ 'ਚ ਕੀਤੀ ਗਈ।णਕਰੀਬ ਇਕ ਘੰਟਾ ਚੱਲੀ ਇਸ ਮੀਟਿੰਗ 'ਚ ਮੰਦਰ ਦੇ ਪ੍ਰਬੰਧਕਾਂ ਵਲੋਂ ਕਰਤਾਰਪੁਰ ਲਾਂਘੇ ਨੂੰ ਰਸਤਾ ਦੇਣ ਦੀ ਸਹਿਮਤੀ ਜਤਾਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਮੰਦਰ ਦੇ ਬਾਹਰ ਦੀ ਕੰਧ ਸਮੇਤ ਕੁਝ ਖਾਲੀ ਜਗ੍ਹਾ ਕਰਤਾਰਪੁਰ ਲਾਂਘੇ ਦੇ ਰਾਸਤੇ 'ਚ ਆ ਰਹੀ ਸੀ ਤੇ ਅਸੀਂ ਪ੍ਰਸ਼ਾਸਨ ਨੂੰ ਮੰਦਰ ਦੀਆਂ ਮੂਰਤੀਆਂ ਬਿਨ੍ਹਾਂ ਕੋਈ ਨੁਕਸਾਨ ਪਹੁੰਚਾਏ ਕੰਧ ਨੂੰ ਢਾਅ ਕੇ ਕੰਮ ਸ਼ੁਰੂ ਕਰਨ ਦੀ ਸਹਿਮਤੀ ਦੇ ਦਿੱਤੀ ਹੈ।
ਉਥੇ ਹੀ ਪ੍ਰਸ਼ਾਸਨ ਵਲੋਂ ਮੀਟਿੰਗ ਦੀ ਅਗਵਾਹੀ ਕਰਨ ਪੁੱਜੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਮੰਦਰ ਪ੍ਰਬੰਧਕਾਂ ਨਾਲ ਕੀਤੀ ਗਈ ਮੀਟਿੰਗ ਸਫਲ ਰਹੀ। ਉਨ੍ਹਾਂ ਦੱਸਿਆ ਕਿ ਮੰਦਰ ਦੀਆਂ ਮੂਰਤੀਆਂ ਨੂੰ ਬਿਨ੍ਹਾਂ ਨੁਕਸਾਨ ਪਹੁੰਚਾਏ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।