ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਢਾਹਿਆ ''ਦਰਸ਼ਨ ਸਥਲ''
Wednesday, May 08, 2019 - 09:36 AM (IST)

ਡੇਰਾ ਬਾਬਾ ਨਾਨਕ (ਕੰਵਲਜੀਤ) : ਕਰਤਾਰਪੁਰ ਲਾਂਘੇ ਦੀ ਉਸਾਰੀ ਲਈ ਕੰਸਟਰੱਕਸ਼ਨ ਕੰਪਨੀ ਵਲੋਂ ਭਾਰਤ-ਪਾਕਿਸਤਾਨ ਸਰਹੱਦ 'ਤੇ ਬਣੇ ਦਰਸ਼ਨ ਸਥਾਨ ਨੂੰ ਢਾਹ ਦਿੱਤਾ ਗਿਆ ਹੈ। ਇਸ ਮੌਕੇ ਲੀਗਲ ਕੰਪਨੀ ਦੇ ਵਾਈਸ ਪ੍ਰਧਾਨ ਨੇ ਦੱਸਿਆ ਕਿ ਓਵਰਬ੍ਰਿਜ ਬਣਾਉਣ ਲਈ ਇਸ ਸਥਾਨ ਨੂੰ ਤੋੜਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਜਗ੍ਹਾ 'ਤੇ ਜ਼ੀਰੋ ਪੁਆਇੰਟ ਤੱਕ 100 ਮੀਟਰ ਲੰਮਾ ਪੁਲ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਜਿਸ ਕਾਰਨ ਅੱਜ ਤੋਂ ਆਉਣ ਵਾਲੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਦਰਸ਼ਨ ਸਥਾਨ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਹੀਂ ਹੋਣਗੇ। ਇਸ ਲਈ ਸੰਗਤਾਂ ਨੂੰ ਅਪੀਲ ਹੈ ਕਿ ਬੁੱਧਵਾਰ ਤੋਂ ਸੜਕ ਬੰਦ ਕੀਤੀ ਗਈ ਹੈ। ਸੰਗਤਾਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਹੀਂ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਦਰਸ਼ਨ ਅਸਥਾਨ ਬਣਾਉਣ ਦਾ ਕੰਮ ਬੀ. ਐੱਸ. ਐੱਫ. ਦੀ ਨਿਗਰਾਨੀ ਹੇਠ ਕਰਵਾਇਆ ਜਾ ਰਿਹਾ ਹੈ।