ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ

09/19/2019 7:09:03 PM

ਡੇਰਾ ਬਾਬਾ ਨਾਨਕ : ਕੈਬਨਿਟ ਦੀ ਬੈਠਕ ਲਈ ਅੱਜ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖੜ੍ਹੇ ਹੋ ਕੇ ਜ਼ੀਰੋ ਲਾਈਨ 'ਤੇ ਲੱਗੀ ਦੂਰਬੀਨ ਰਾਹੀਂ ਪਾਕਿਸਤਾਨ 'ਚ ਸ੍ਰੀ ਗੁਰੂ ਨਾਨਕ ਨਾਲ ਸੰਬੰਧਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।


ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਪਹਿਲਾਂ ਡੇਰਾ ਬਾਬਾ ਨਾਨਕ ਵਿਕਾਸ ਅਥਾਰਿਟੀ ਨਾਲ ਮੀਟਿੰਗ ਕੀਤੀਹੈ ਅਤੇ ਇਸ ਮਗਰੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਹੈ। ਇਸ ਤੋਂ ਬਾਅਦ ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ ਹੋਵੇਗੀ।

Baljeet Kaur

This news is Content Editor Baljeet Kaur