ਸਿੱਖਾਂ ਦੀ ਅਰਦਾਸ ਅੱਜ ਹੋਈ ਪੂਰੀ : ਕੈਪਟਨ
Saturday, Nov 09, 2019 - 06:59 PM (IST)

ਡੇਰਾ ਬਾਬਾ ਨਾਨਕ (ਵੈੱਬ ਡੈਸਕ) : ਡੇਰਾ ਬਾਬਾ ਨਾਨਕ ਵਿਖੇ ਅਰਦਾਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਿੱਖਾਂ ਦੀ 70 ਸਾਲਾਂ ਦੀ ਅਰਦਾਸ ਪੂਰੀ ਹੋਈ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸਮਝਿਆ ਹੈ, ਜਿਸ ਦੇ ਸਦਕਾ ਅੱਜ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਤਿਹਾਸ ਦੇ ਪੰਨਿਆਂ 'ਚ ਲਿਖਿਆ ਜਾਵੇਗਾ।
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਵੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦਿੱਲੀ ਇੱਛਾ ਸੀ ਜੋ ਅੱਜ ਪੂਰੀ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹੁਣ ਗੁਆਂਢੀ ਮੁਲਕ ਨੂੰ ਸਮਝਣਾ ਚਾਹੀਦਾ ਹੈ ਕਿ ਹਾਲਾਤ ਬਦਲ ਚੁੱਕੇ ਹਨ।
ਇਸ ਮੌਕੇ ਸਿੱਖ ਆਗੂਆਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਰੋਪਾਓ ਅਤੇ ਕਿਰਪਾਨ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।