ਕਿਸਾਨਾਂ ਨੇ ਕਾਹਲਾਂਵਾਲੀ ਚੌਕ ‘ਚ ਲਾਇਆ ਧਰਨਾ, ਡੇਰਾ ਬਾਬਾ ਨਾਨਕ ਮੁਕੰਮਲ ਬੰਦ

Friday, Mar 26, 2021 - 02:54 PM (IST)

ਡੇਰਾ ਬਾਬਾ ਨਾਨਕ (ਵਤਨ) : ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ਅਧੀਨ ਅੱਜ  ਮਾਝਾ ਕਿਸਾਨ ਸੰਘਰਸ਼, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਿਸਾਨ ਤੇ ਜਵਾਨ ਭਲਾਈ ਸਭਾ, ਜਮੂਹਰੀ ਕਿਸਾਨ ਸਭਾ,ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਧੇਰ ਆਦਿ ਜਥੇਬੰਦੀਆਂ ਧਰਨਾ ਲਗਾਇਆ ਗਿਆ। ਇਸ ਅਧੀਨ ਖੇਤੀਬਾੜੀ ਦੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਦੇ ਅਧੀਨ ਕਿਸਾਨ ਜਥੇਬੰਦੀਆਂ ਨੇ ਡੇਰਾ ਬਾਬਾ ਨਾਨਕ ਦੇ ਨਾਲ ਲਗਦੇ ਕਾਹਲਾਂਵਾਲੀ ਚੌਂਕ ਵਿਖੇ ਧਰਨਾ ਲਾਇਆ। ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕੇਂਦਰ ਸਰਕਾਰ ਨੂੰ ਇਹ ਤਿੰਨੋ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਜਿੰਨ੍ਹਾਂ ਚਿਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗਾ, ਉਨ੍ਹਾਂ ਚਿਰ ਕਿਸਾਨ ਆਪਣੇ ਹੱਕਾਂ ਲਈ ਲੜਦੇ ਰਹਿਣਗੇ ਅਤੇ ਦਿੱਲੀ ਸਮੇਤ ਸਮੁੱਚੇ ਦੇਸ਼ ਵਿਚ ਕਿਸਾਨ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।

ਇਹ ਵੀ ਪੜ੍ਹੋ : ਤਪਾ ਰੇਲਵੇ ਸਟੇਸ਼ਨ ‘ਤੇ ਟਰੇਨ ਰੁਕ ਜਾਣ ’ਤੇ ਯਾਤਰੀਆਂ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

PunjabKesariਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕਿ ਜੇਕਰ ਇਹ ਬਿਲ ਲਾਗੂ ਹੋ ਗਏ ਤਾਂ ਕਿਸਾਨੀ ਬਿਲਕੁੱਲ ਖ਼ਤਮ ਹੋ ਜਾਵੇਗੀ ਅਤੇ ਕਿਸਾਨੀ ਦਾ ਕੰਟਰੋਲ ਕਾਰਪੋਰੇਟ ਘਰਾਨਿਆਂ ਦੇ ਹੱਥ ਵਿਚ ਆ ਜਾਵੇਗਾ, ਜਿਸ ਨਾਲ ਸਮੁੱਚੇ ਦੇਸ਼ ਦਾ ਕਿਸਾਨ ਤਬਾਹ ਹੋ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਕਸਬਾ ਡੇਰਾ ਬਾਬਾ ਨਾਨਕ ਅਤੇ ਆਸ ਪਾਸ ਦੇ ਇਲਾਕੇ ਪੂਰੀ ਤਰ੍ਹਾਂ ਨਾਲ ਬੰਦ ਰਹੇ ਅਤੇ ਦੁਕਾਨਦਾਰਾਂ ਨੇ ਕਿਸਾਨਾਂ ਦੇ ਹੱਕ ਵਿਚ ਨਾਅਰਾ ਮਾਰਦਿਆਂ ਕੇਂਦਰ ਸਰਕਾਰ ਨੂੰ ਇਹ ਬਿੱਲ ਰੱਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਪ੍ਰਸ਼ੌਤਮ ਲਾਲ ਕਾਨੂੰਗੋ, ਕੰਵਲਜੀਤ ਸਿੰਘ ਖੁਸ਼ਹਾਲਪੁਰ, ਮਾਸਟਰ ਨਰਿੰਦਰ ਸਿੰਘ, ਸੁੱਚਾ ਸਿੰਘ ਮਾਨ, ਨਵਜੋਤ ਸਿੰਘ ਰੰਧਾਵਾ ਆਦਿ ਨੇ ਵਿਸੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸੇ ਤਰ੍ਹਾਂ  ਕਸਬਾ ਕਲਾਨੌਰ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ  ਭਰਵਾਂ ਹੁੰਗਾਰਾ ਮਿਲਿਆ ਅਤੇ ਕਲਾਨੌਰ ਦੇ ਟੀ ਪੁਆਇੰਟ ’ਤੇ  ਵੀ ਧਰਨਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਹ ਵੀ ਪੜ੍ਹੋ : ਓਲੰਪਿਕ ਖੇਡਾਂ ਲਈ ਚੁਣੀ ਗਈ ਸਿੱਖ ਖਿਡਾਰਨ ਕਮਲਪ੍ਰੀਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

PunjabKesari

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News