ਡੇਰਾ ਬਾਬਾ ਨਾਨਕ ਦੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦਾ ਜਾਣੋ ਕੀ ਹੈ ਪਿਛੋਕੜ
Saturday, Nov 02, 2024 - 06:10 PM (IST)
ਡੇਰਾ ਬਾਬਾ ਨਾਨਕ- ਪੰਜਾਬ ਵਿੱਚ ਡੇਰਾ ਬਾਬਾ ਨਾਨਕ, ਬਰਨਾਲਾ, ਗਿੱਦੜਬਾਹਾ ਅਤੇ ਚੱਬੇਵਾਲ 'ਚ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਸਿਆਸੀ ਜੰਗ ਕਾਫੀ ਦਿਲਚਸਪ ਹੋ ਗਈ ਹੈ। ਇਨ੍ਹਾਂ ਚਾਰੇ ਸੀਟਾਂ 'ਤੇ ਜ਼ਿਮਨੀ ਚੋਣ ਲਈ ਵੋਟਾਂ 13 ਨਵੰਬਰ 2024 ਨੂੰ ਪੈਣੀਆਂ ਹਨ ਅਤੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣੇ ਹਨ। ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਦੀ ਆਖ਼ਰੀ ਤਰੀਕ 25 ਅਕਤੂਬਰ ਹੈ। ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਚਾਰ ਸੀਟਾਂ ਅਤੇ ਭਾਜਪਾ ਨੇ ਵੀ ਚਾਰ ਸੀਟਾਂ ਉੱਤੇ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਕਾਂਗਰਸ ਨੇ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ, ਚੱਬੇਵਾਲ ਤੋਂ ਰਣਜੀਤ ਕੁਮਾਰ, ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਂਗਰਸ ਨੇ ਮੌਜੂਦਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਟਿਕਟ ਦਿੱਤੀ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਅਤੇ ਭਾਜਪਾ ਨੇ ਰਵੀ ਕਰਨ ਕਾਹਲੋਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਜਾਣੋ ਸੁਖਜਿੰਦਰ ਰੰਧਾਵਾ ਦੀ ਪਤੀ ਜਤਿੰਦਰ ਕੌਰ ਬਾਰੇ
ਕਾਂਗਰਸ ਦੇ ਸੁਖਜਿੰਦਰ ਰੰਧਾਵਾ 2002, 2012, 2017 ਅਤੇ 2022 'ਚ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਰਹਿ ਚੁੱਕੇ ਅਤੇ 2024 ਦੀਆਂ ਲੋਕਾਂ ਸਭਾ ਚੋਣਾਂ 'ਚ ਵੱਡੀ ਜਿੱਤ ਹਾਸਲ ਕੀਤੀ। ਹਲਕੇ ਵਿੱਚ ਪ੍ਰਚਾਰ ਦੌਰਾਨ ਜਤਿੰਦਰ ਕੌਰ ਅਕਸਰ ਸੁਖਜਿੰਦਰ ਰੰਧਾਵਾ ਦੇ ਨਾਲ ਦੇਖੇ ਗਏ ਹਨ। 58 ਸਾਲਾ ਜਤਿੰਦਰ ਕੌਰ ਨੇ ਗੁਰੂ ਨਾਨਕ ਕਾਲਜ ਮੁਕਤਸਰ ਤੋਂ ਗ੍ਰੈਜੂਏਸ਼ਨ ਕੀਤੀ ਹੋਈ ਹੈ। ਸੂਤਰਾਂ ਮੁਤਾਬਕ ਸੁਖਜਿੰਦਰ ਰੰਧਾਵਾ ਦੀ ਪਤਨੀ ਕੋਲ 37 ਲੱਖ 72 ਹਜ਼ਾਰ 877 ਰੁਪਏ ਦੀ ਚੱਲ ਜਾਇਦਾਦ ਅਤੇ 2 ਕਰੋੜ 10 ਲੱਖ ਰੁਪਏ ਦੀ ਅਚੱਲ ਜਾਇਦਾਦ ਹੈ। ਇਸੇ ਤਰ੍ਹਾਂ ਰੰਧਾਵਾ ਜੋੜਾ ਕਪਲ ਕੋਲ 7 ਕਰੋੜ 12 ਲੱਖ 53 ਹਜ਼ਾਰ 181 ਰੁਪਏ ਦੀ ਚੱਲ-ਅਚੱਲ ਜਾਇਦਾਦ ਹੈ। ਜਤਿੰਦਰ ਕੌਰ ਦੇ ਨਾਂ ਤੇ ਵੱਖ-ਵੱਖ ਬੈਂਕਾਂ ਦਾ 1 ਕਰੋੜ, 1 ਲੱਖ ਰੁਪਏ ਨੇ 97 ਹਜ਼ਾਰ 581 ਰੁਪਏ ਦਾ ਕਰਜ਼ਾ ਹੈ।
ਜਤਿੰਦਰ ਕੌਰ ਕੋਲ 68 ਹਜ਼ਾਰ 743.254 ਸੁਕੇਅਰ ਫੁੱਟ ਗੈਰ ਖੇਤੀ ਯੋਗ ਜ਼ਮੀਨ ਹੈ ਜੋ ਉਨ੍ਹਾਂ ਨੇ 2012 ਅਤੇ 2013 'ਚ 53 ਲੱਖ 64 ਹਜ਼ਾਰ 750 ਰੁਪਏ ਵਿੱਚ ਖਰੀਦੀ ਸੀ, ਜਿਸ ਦੀ ਮਾਰਕੀਟ ਕੀਮਤ ਹੁਣ 75 ਲੱਖ ਰੁਪਏ ਹੋ ਗਈ ਹੈ। ਅਕਤੂਬਰ 2023 'ਚ ਮੋਹਾਲੀ 'ਚ 1 ਕਰੋੜ 31 ਲੱਖ ਦਸ ਹਜ਼ਾਰ ਰੁਪਏ 'ਚ ਦੁਕਾਨ ਖਰੀਦੀ ਹੈ, ਜਿਸ ਦੀ ਬਾਜ਼ਾਰੀ ਕੀਮਤ ਹੁਣ 1 ਕਰੋੜ 35 ਲੱਖ ਰੁਪਏ ਹੈ।
ਸੁਖਜਿੰਦਰ ਰੰਧਾਵਾ ਦਾ ਵੀ ਜਾਣੋ ਸਿਆਸੀਕਰਨ
ਦੱਸ ਦੇਈਏ ਸੁਖਜਿੰਦਰ ਸਿੰਘ ਰੰਧਾਵਾ ਦੀ 2012 ਅਤੇ 2017 ਵਿੱਚ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਚੁਣੇ ਗਏ। ਸੁਖਜਿੰਦਰ ਸਿੰਘ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਮੌਕੇ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਦੇ ਕੈਬਨਿਟ ਮੰਤਰੀ ਰਹੇ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਮੌਕੇ ਉਹ ਉਪ ਮੁੱਖ ਮੰਤਰੀ ਵੀ ਰਹੇ। ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਦੋਂ ਕਾਂਗਰਸ ਸਮੇਤ ਹੋਰ ਪਾਰਟੀਆਂ ਦੇ ਉਮੀਦਵਾਰਾਂ ਨੂੰ ਵੱਡੀਆਂ ਹਾਰਾਂ ਦਾ ਸਾਹਮਣਾ ਕਰਨਾ ਪਿਆ ਤਾਂ ਉਸ ਮੌਕੇ ਵੀ ਰੰਧਾਵਾ ਹਲਕਾ ਡੇਰਾ ਬਾਬਾ ਨਾਨਕ ਵਿਚ ਚੋਣ ਜਿੱਤ ਗਏ ਵਿਧਾਇਕ ਚੁਣੇ ਗਏ ਅਤੇ ਇਸ ਮੌਕੇ ਵੀ ਡੇਰਾ ਬਾਬਾ ਨਾਨਕ ਦੇ ਵਿਧਾਇਕ ਹਨ। ਕਾਂਗਰਸ ਹਾਈਕਮਾਨ ਨੇ ਉਨਾਂ ਨੂੰ ਰਾਜਸਥਾਨ ਵਿਚ ਕਾਂਗਰਸੀ ਮਾਮਲਿਆਂ ਦਾ ਇੰਚਾਰਜ ਵੀ ਨਿਯੁਕਤ ਕੀਤਾ। ਰੰਧਾਵਾ ਵੱਖ ਵੱਖ ਸਮੇਂ ਦੌਰਾਨ ਆਪਣੇ ਸਿਆਸੀ ਵਿਰੋਧੀ ਅਕਾਲੀ ਦਲ ਖਿਲਾਫ ਤਿੱਖੀਆਂ ਅਤੇ ਤਲਖ ਟਿੱਪਣੀਆਂ ਕਰਦੇ ਰਹੇ ਸਨ ਅਤੇ ਪੰਜਾਬ ਅੰਦਰ ਨਸ਼ਾਖੋਰੀ ਨੂੰ ਮੁਕੰਮਲ ਤੌਰ 'ਤੇ ਖਤਮ ਕਰਨ ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਬੰਦ ਕਰਨ ਲਈ ਫਰੰਟ ਲਾਈਨ 'ਤੇ ਲੜਾਈ ਵਿਚ ਵੀ ਮੋਹਰੀ ਰਹੇ। ਕਈ ਮੁਦਿੱਆਂ ਨੂੰ ਲੈ ਕੇ ਜਦੋਂ ਕਾਂਗਰਸ ਸਰਕਾਰ ਤੇ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਈ ਆਗੂਆਂ ਦੇ ਮਤਭੇਦ ਹੋਏ ਤਾਂ ਉਸ ਮੌਕੇ ਵੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਪੱਸ਼ਟ ਸਟੈਂਡ ਲਿਆ। ਜਿਸ ਤੋਂ ਬਾਅਦ 2024 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਨੇ ਉਨ੍ਹਾਂ 'ਤੇ ਭਰੋਸਾ ਜਤਾ ਕੇ ਚੋਣ ਮੈਦਾਨ ਵਿਚ ਉਤਾਰਿਆ ਸੀ ਅਤੇ ਵੋਟਰਾਂ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਹੱਕ ਵਿਚ ਫਤਵਾ ਦਿੱਤਾ ਹੈ।